13.46C Vancouver
ADS

Nov 26, 2024 5:17 PM - The Canadian Press

ਬੀ. ਸੀ. ਦੇਵੇਗਾ ਹੜ੍ਹ ਪੀੜਤਾਂ ਨੂੰ ਮਦਦ ਰਾਸ਼ੀ

Share On
b-c-opens-disaster-aid-to-atmospheric-river-flood-victims
The financial aid of up to $400,000 per claim is aimed at compensating for "sudden, unexpected and uninsurable losses," such as damage to a principal residence and debris removal.(Photo: The Canadian Press)

ਬੀ. ਸੀ. ਸਰਕਾਰ ਨੇ ਲੋਅਰ ਮੇਨਲੈਂਡ ਵਿਚ ਅਕਤੂਬਰ ਵਿਚ ਭਾਰੀ ਬਾਰਸ਼ ਅਤੇ ਹੜ੍ਹ ਨਾਲ ਪ੍ਰਭਾਵਿਤ ਹੋਏ ਲੋਕਾਂ ਲਈ ਆਫ਼ਤ ਵਿੱਤੀ ਸਹਾਇਤਾ ਲਈ ਅਰਜ਼ੀਆਂ ਓਪਨ ਕਰ ਦਿੱਤੀਆਂ ਹਨ। 18 ਤੋਂ 20 ਅਕਤੂਬਰ ਤੱਕ ਬੀ. ਸੀ. ਦੇ ਦੱਖਣੀ ਤੱਟ ਨੂੰ ਪ੍ਰਭਾਵਿਤ ਕਰਨ ਵਾਲੇ ਖਰਾਬ ਮੌਸਮ ਕਾਰਨ ਉੱਤਰੀ ਵੈਨਕੂਵਰ ਦੇ ਡੀਪ ਕੋਵ ਵਰਗੇ ਸਥਾਨ ਜਲਥਲ ਹੋ ਗਏ ਸਨ ਅਤੇ ਇਸ ਕਾਰਨ ਮੈਟਰੋ ਵੈਨਕੂਵਰ ਅਤੇ ਵੈਨਕੂਵਰ ਟਾਪੂ ਵਿਚ ਦੋ-ਦੋ ਮੌਤਾਂ ਵੀ ਹੋਈਆਂ ਸਨ।

ਸੂਬੇ ਦੀ ਨਵੀਂ ਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨੇ ਘੋਸ਼ਣਾ ਕੀਤੀ ਹੈ ਕਿ ਪੋਰਟ ਕੋਕੁਇਟਲਮ, ਕੋਕਿਟਲਮ, ਉੱਤਰੀ ਵੈਨਕੂਵਰ, ਵੈਸਟ ਵੈਨਕੂਵਰ ਅਤੇ ਸਕੁਐਮ ਫਸਟ ਨੇਸ਼ਨ ਦੇ ਹੜ੍ਹ ਨਾਲ ਪ੍ਰਭਾਵਿਤ ਲੋਕ ਸੂਬਾ ਸਰਕਾਰ ਵਲੋਂ ਵਿੱਤੀ ਸਹਾਇਤਾ ਲਈ ਯੋਗ ਹਨ।

ਪੀੜਤ ਲੋਕ ਵੱਧ ਤੋਂ ਵੱਧ $400,000 ਤੱਕ ਦੇ ਦਾਅਵੇ ਸਬਮਿਟ ਕਰ ਸਕਦੇ ਹਨ। ਇਹ ਵਿੱਤੀ ਸਹਾਇਤਾ- ਘਰ ਦੇ ਮਾਲਕਾਂ, ਕਿਰਾਏਦਾਰਾਂ, ਕਾਰੋਬਾਰੀ ਮਾਲਕਾਂ, ਕਿਸਾਨਾਂ ਅਤੇ ਕਾਰਪੋਰੇਸ਼ਨ ਦੀਆਂ ਜਾਇਦਾਦਾਂ ਅਤੇ ਚੈਰੀਟੇਬਲ ਸੰਸਥਾਵਾਂ ਲਈ ਲਾਗੂ ਹੈ। ਐਪਲੀਕੇਸ਼ਨ ਸਬਮਿਟ ਕਰਨ ਦੀ ਅੰਤਿਮ ਤਾਰੀਖ 23 ਫਰਵਰੀ 2025 ਹੈ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link