14.3C Vancouver
ADS

Aug 22, 2025 4:54 PM - The Canadian Press

ਬੀਸੀ ਸ਼ੁਤਰਮੁਰਗ ਫਾਰਮ ਐਵੀਅਨ ਫਲੂ ਨੂੰ ਰੋਕਣ ਲਈ ਅਦਾਲਤੀ ਕੇਸ ਹਾਰ ਗਏ

Share On
b-c-ostrich-farm-loses-court-bid-to-prevent-avian-flu-cull
The court ruling says that the killing of the birds will "doubtless be very difficult, both financially and emotionally" for the farmers.(Photo- The Canadian Press)

ਬੀ.ਸੀ. ਦਾ ਸੁਰਖੀਆਂ ਵਿਚ ਰਿਹਾ ਸ਼ੁਤਰਮੁਰਗ ਫਾਰਮ ਕੈਨੇਡੀਅਨ ਫੂਡ ਇੰਸਪੈਕਸ਼ਨ ਏਜੰਸੀ ਵਲੋਂ ਜਾਰੀ ਕੀਤੇ ਕੂਲ ਆਰਡਰ ਤੋਂ ਆਪਣੇ ਸ਼ੁਤਰਮੁਰਗਾਂ ਨੂੰ ਬਚਾਉਣ ਦਾ ਕੇਸ ਹਾਰ ਗਿਆ ਹੈ। ਇਹ ਮਾਮਲਾ ਫੈਡਰਲ ਕੋਰਟ ਆਫ਼ ਅਪੀਲ ਵਿਚ ਸੀ, ਜਿਸ ਨੇ ਕੱਲ੍ਹ ਪਟੀਸ਼ਨ ਖਾਰਜ ਕਰ ਦਿੱਤੀ। ਯੂਨੀਵਰਸਲ ਸ਼ੁਤਰਮੁਰਗ ਫਾਰਮ ਨੇ ਆਪਣੇ 400 ਦੇ ਲਗਭਗ ਸ਼ੁਤਰਮੁਰਗਾਂ ਨੂੰ ਮਾਰਨ ਤੋਂ ਰੋਕਣ ਲਈ ਨਿਆਇਕ ਸਮੀਖਿਆ ਦੀ ਮੰਗ ਕੀਤੀ ਸੀ।

ਅਦਾਲਤ ਨੇ ਮਾਮਲੇ ਵਿਚ ਨਵੇਂ ਸਬੂਤ ਪੇਸ਼ ਕੀਤੇ ਜਾਣ ਦੀ ਅਰਜ਼ੀ ਨੂੰ ਵੀ ਰੱਦ ਕਰ ਦਿੱਤਾ। ਕੈਨੇਡੀਅਨ ਫੂਡ ਇੰਸਪੈਕਸ਼ਨ ਏਜੰਸੀ ਨੇ ਐਜਵੁੱਡ ਦੇ ਇਸ ਫਾਰਮ ਵਿਚ ਐਵੀਅਨ ਫਲੂ ਦਾ ਕੇਸ ਮਿਲਣ 'ਤੇ ਸਾਰੇ ਜਾਨਵਰਾਂ ਨੂੰ ਮਾਰਨ ਦੇ ਹੁਕਮ ਜਾਰੀ ਕੀਤੇ ਸਨ ਅਤੇ ਉਦੋਂ ਤੋਂ ਹੀ ਇਹ ਮਾਮਲਾ ਫਸਿਆ ਹੈ, ਇਸ ਮਾਮਲੇ ਨੇ ਅਮਰੀਕਾ ਦਾ ਧਿਆਨ ਵੀ ਖਿੱਚਿਆ ਸੀ।

ਯੂਨੀਵਰਸਲ ਸ਼ੁਤਰਮੁਰਗ ਫਾਰਮ ਦੇ ਮਾਲਕਾਂ ਦਾ ਕਹਿਣਾ ਹੈ ਕਿ ਉਹ ਹਾਰ ਨਹੀਂ ਮੰਨਣਗੇ ਅਤੇ ਉਨ੍ਹਾਂ ਨੇ ਸਮਰਥਕਾਂ ਨੂੰ ਇਸ ਹਫਤੇ ਦੇ ਅੰਤ ਵਿਚ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ।

Latest news

surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link