12.62C Vancouver
ADS

Sep 20, 2024 8:12 PM - The Canadian Press

ਯੂਕੋਨ ਨਦੀ ਵਿਚ ਡਿਗਿਆ ਅਮਰੀਕੀ ਵਿਅਕਤੀ ਅਜੇ ਵੀ ਲਾਪਤਾ

Share On
b-c-police-divers-unable-to-find-american-man-after-yukon-river-crash
They say in statement that both men were from Phoenix, Ariz., and one of them escaped the wreck and received medical treatment. (The Canadian Press)

ਯੂਕੋਨ ਨਦੀ ਵਿਚ ਬੀਤੇ ਦਿਨੀਂ ਡਿੱਗੇ ਇਕ ਟਰੱਕ ਵਿਚ ਸਵਾਰ ਇਕ ਅਮਰੀਕੀ ਵਿਅਕਤੀ ਅਜੇ ਵੀ ਲਾਪਤਾ ਦੱਸਿਆ ਜਾ ਰਿਹਾ ਹੈ। ਯੂਕੋਨ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਾਹਿਰ ਗੋਤਾਖੋਰ ਉਸ ਅਮਰੀਕੀ ਵਿਅਕਤੀ ਨੂੰ ਲੱਭਣ ਵਿਚ ਅਸਫਲ ਰਹੇ ਹਨ ਜਿਸਦਾ ਟਰੱਕ ਯੂਕੋਨ ਨਦੀ ਵਿਚ ਡਿੱਗ ਗਿਆ ਸੀ।

ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਇਹ ਹਾਦਸਾ ਸੋਮਵਾਰ ਨੂੰ ਉਸ ਸਮੇਂ ਵਾਪਰਿਆ ਜਦੋਂ ਇੱਕ ਟ੍ਰੇਲਰ ਖਿੱਚ ਰਿਹਾ ਇੱਕ ਪਿਕਅਪ ਟਰੱਕ ਅਲਾਸਕਾ ਹਾਈਵੇਅ 'ਤੇ ਵ੍ਹਾਈਟਹੋਰਸ ਦੇ ਦੱਖਣ ਵਿੱਚ ਸਥਿਤ ਲੇਵਿਸ ਰਿਵਰ ਬ੍ਰਿਜ ਵਿਚ ਡਿੱਗ ਗਿਆ ਸੀ।

ਪੁਲਿਸ ਦੇ ਬਿਆਨ ਮੁਤਾਬਿਕ ਇਸ ਹਾਦਸੇ ਵਿਚ ਸ਼ਾਮਿਲ ਦੋਵੇਂ ਵਿਅਕਤੀ ਫੀਨਿਕਸ, ਐਰਿਜ਼ ਦੇ ਰਹਿਣ ਵਾਲੇ ਸਨ ਅਤੇ ਜਿਨ੍ਹਾਂ ਵਿਚੋਂ ਇਕ ਬਚ ਗਿਆ ਅਤੇ ਉਸਦਾ ਡਾਕਟਰੀ ਇਲਾਜ ਵੀ ਕੀਤਾ ਗਿਆ ਸੀ ਜਦਕਿ ਦੂਜੇ ਵਿਅਕਤੀ ਦੀ ਅਜੇ ਵੀ ਤਲਾਸ਼ ਕੀਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਬੀ.ਸੀ. ਆਰ.ਸੀ.ਐਮ.ਪੀ. ਦੀ ਅੰਡਰਵਾਟਰ ਰਿਕਵਰੀ ਟੀਮ ਦੇ ਗੋਤਾਖੋਰ ਬੁੱਧਵਾਰ ਨੂੰ ਉਸ ਵਿਅਕਤੀ ਨੂੰ ਲੱਭਣ ਵਿੱਚ ਨਾਕਾਮਯਾਬ ਰਹੇ ਸਨ ਪਰ ਉਸ ਦੀ ਤਲਾਸ਼ੀ ਦੀਆਂ ਕੋਸ਼ਿਸ਼ਾਂ ਅਜੇ ਵੀ ਜਾਰੀ ਹਨ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link