17.15C Vancouver
ADS

Jan 9, 2026 6:05 PM - Connect Newsroom - Jasmine Singh

ਬੀ. ਸੀ. 'ਚ 2025 ਦੌਰਾਨ 24,000 ਨੌਕਰੀਆਂ ਦਾ ਵਾਧਾ, ਪਰਮਾਰ ਨੇ ਭਾਰਤ ਦੇ ਟ੍ਰੇਡ ਮਿਸ਼ਨ ਦਾ ਕੀਤਾ ਸਮਰਥਨ

Share On
b-c-posts-job-gains-in-2025-despite-december-dip-province-says
Construction workers on a job site in British Columbia, a sector that saw employment growth in 2025. (Photo: BC Gov Realese)

ਬੀ. ਸੀ. ਸਰਕਾਰ ਨੇ ਅੱਜ ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਦਸੰਬਰ 2025 ਦੇ ਲੇਬਰ ਫੋਰਸ ਸਰਵੇਅ ਦੇ ਅੰਕੜਿਆਂ 'ਤੇ ਤਸੱਲੀ ਪ੍ਰਗਟਾਈ ਹੈ। ਜੰਗਲਾਤ ਮਿਨਿਸਟਰ ਰਵੀ ਪਰਮਾਰ ਨੇ ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਰਵੀ ਕਾਹਲੋਂ ਦੀ ਤਰਫੋਂ ਬਿਆਨ ਜਾਰੀ ਕੀਤਾ, ਜੋ ਵਪਾਰ ਮਿਸ਼ਨ 'ਤੇ ਪ੍ਰੀਮੀਅਰ ਡੇਵਿਡ ਈਬੀ ਨਾਲ ਭਾਰਤ ਦੌਰੇ 'ਤੇ ਜਾ ਰਹੇ ਹਨ।

ਸੋਮਵਾਰ ਤੋਂ ਸ਼ਨੀਵਾਰ ਤੱਕ ਉਹ ਨਵੀਂ ਦਿੱਲੀ, ਮੁੰਬਈ, ਚੰਡੀਗੜ੍ਹ ਅਤੇ ਬੈਂਗਲੁਰੂ ਵਰਗੇ ਵਪਾਰ ਅਤੇ ਤਕਨਾਲੋਜੀ ਦੇ ਪ੍ਰਮੁੱਖ ਕੇਂਦਰਾਂ ਵਿਚ ਸਰਕਾਰ ਅਤੇ ਕਾਰੋਬਾਰੀ ਆਗੂ ਨਾਲ ਮੁਲਾਕਾਤ ਕਰਨਗੇ।

ਜੰਗਲਾਤ ਮੰਤਰੀ ਰਵੀ ਪਰਮਾਰ ਨੇ ਜੌਬਸ ਡੇਟਾ 'ਤੇ ਕਿਹਾ ਕਿ ਹਾਲਾਂਕਿ ਦਸੰਬਰ ਵਿਚ ਸੂਬੇ ਵਿਚ 3,300 ਨੌਕਰੀਆਂ ਦਾ ਮਾਮੂਲੀ ਨੁਕਸਾਨ ਹੋਇਆ ਪਰ ਬੇਰੁਜ਼ਗਾਰੀ ਦਰ 6.4 'ਤੇ ਸਥਿਰ ਰਹੀ, ਉਨ੍ਹਾਂ ਕਿਹਾ ਕਿ 2025 ਦੇ ਕੈਲੰਡਰ ਵਰ੍ਹੇ ਦੌਰਾਨ ਬੀ.ਸੀ. ਨੇ ਕੁੱਲ 24,100 ਨਵੀਆਂ ਨੌਕਰੀਆਂ ਸ਼ਾਮਲ ਕੀਤੀਆਂ ਹਨ, ਜਿਸ ਵਿਚ ਉਸਾਰੀ ਵਿਚ 16,800 ਨੌਕਰੀਆਂ ਦਾ ਵਾਧਾ ਸ਼ਾਮਲ ਹੈ।

ਪਰਮਾਰ ਨੇ ਕਿਹਾ ਕਿ ਸੂਬਾ ਸਰਕਾਰ ਦੇ ਕਦਮਾਂ ਨੇ ਟਰੰਪ ਵਲੋਂ ਪੈਦਾ ਕੀਤੇ ਗਏ ਵਪਾਰਕ ਝਟਕਿਆਂ ਨੂੰ ਮੌਕਿਆਂ ਵਿਚ ਬਦਲਿਆ ਹੈ ਅਤੇ ਭਾਰਤ ਵਿਚ ਟਰੇਡ ਮਿਸ਼ਨ ਇਨ੍ਹਾਂ ਆਰਥਿਕ ਪ੍ਰਾਪਤੀਆਂ 'ਤੇ ਹੀ ਆਧਾਰਤ ਹੈ, ਜਿਸ ਦਾ ਉਦੇਸ਼ ਸੂਬੇ ਲਈ ਹੋਰ ਮਜ਼ਬੂਤ ​​ਭਾਈਵਾਲੀ ਕਾਇਮ ਕਰਨਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link