18.02C Vancouver
ADS

Aug 24, 2026 2:59 PM - Connect Newsroom - Ramandeep Kaur with files from The Canadian Press

ਈਬੀ ਨੇ ਕਾਰਨੀ ਦੇ ਅਮਰੀਕਾ ਨਾਲ ਵਪਾਰ ਵਾਰਤਾ ਰੋਕਣ ਦੇ ਫੈਸਲੇ ਦਾ ਕੀਤਾ ਸਮਰਥਨ

Share On
b-c-premier-david-eby-backs-carneys-decision-to-halt-u-s-trade-talks
Eby said such conditions would effectively amount to turning Canada into an economic “51st state” of the United States. (Photo: The Canadian Press)

ਪ੍ਰੀਮੀਅਰ ਡੇਵਿਡ ਈਬੀ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਅਮਰੀਕਾ ਨਾਲ ਵਪਾਰ ਵਾਰਤਾ ਰੋਕੇ ਜਾਣ ਦਾ ਸਮਰਥਨ ਕੀਤਾ ਹੈ। ਈਬੀ ਨੇ ਕਿਹਾ ਕਿ ਬੀ.ਸੀ. ਇਸ ਫੈਸਲੇ ਵਿਚ ਪੂਰੀ ਤਰ੍ਹਾਂ ਕੈਨੇਡਾ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ। ਪ੍ਰੀਮੀਅਰ ਨੇ ਕਿਹਾ ਕਿ ਹਾਲੀਆ ਵਪਾਰਕ ਗੱਲਬਾਤ ਨੇ ਟਰੰਪ ਪ੍ਰਸ਼ਾਸਨ ਦਾ ਚਿਹਰਾ ਬੇਨਕਾਬ ਕੀਤਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਵਾਸ਼ਿੰਗਟਨ ਅਜਿਹੀਆਂ ਸ਼ਰਤਾਂ ਥੋਪਣਾ ਚਾਹੁੰਦਾ ਸੀ ਜਿਸ ਨਾਲ ਕੈਨੇਡਾ ਦੀ ਦੂਜੇ ਦੇਸ਼ਾਂ ਨਾਲ ਸੁਤੰਤਰ ਵਪਾਰ ਕਰਨ ਦੀ ਸਮਰੱਥਾ ਸੀਮਤ ਹੋ ਜਾਵੇ, ਜੋ ਦੇਸ਼ ਨੂੰ ਆਰਥਿਕ ਤੌਰ 'ਤੇ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੇ ਬਰਾਬਰ ਸੀ। ਈਬੀ ਨੇ ਸਪੱਸ਼ਟ ਕੀਤਾ ਕਿ ਸੂਬੇ ਨੂੰ ਕੈਨੇਡੀਅਨ response ਦੇ ਹਿੱਸੇ ਵਜੋਂ ਜੋ ਵੀ ਸੰਭਾਵੀ ਕਦਮ ਉਠਾਉਣ ਦੀ ਜ਼ਰੂਰਤ ਹੋਈ ਬੀ.ਸੀ. ਉਸ ਲਈ ਤਿਆਰ ਹੈ।

ਉਨ੍ਹਾਂ ਇਹ ਵੀ ਸਾਫ ਕੀਤਾ ਕਿ ਬੀ.ਸੀ. ਦੇ ਸਟੋਰਾਂ 'ਤੇ ਅਮਰੀਕੀ ਸ਼ਰਾਬ ਦੀ ਵਾਪਸੀ ਨਹੀਂ ਹੋਵੇਗੀ। ਪ੍ਰੀਮੀਅਰ ਨੇ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਟੈਰਿਫਸ ਤੋਂ ਪ੍ਰਭਾਵਿਤ ਕਾਰੋਬਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਫੈਡਰਲ ਸਰਕਾਰ ਨਾਲ ਕੰਮ ਕਰੇਗੀ। ਈਬੀ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਟੈਰਿਫ ਨਾਲ ਆਰਥਿਕ ਨੁਕਸਾਨ ਹੋਵੇਗਾ, ਜੋ ਪਹਿਲਾਂ ਵੀ ਹੋ ਰਿਹਾ ਹੈ ਪਰ ਧੱਕੇਸ਼ਾਹੀ ਦਾ ਜਵਾਬ ਦੇਣਾ ਜ਼ਰੂਰੀ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link