14.36C Vancouver
ADS

Jul 17, 2026 7:00 PM - Connect Newsroom - Ramandeep Kaur with files from The Canadian Press

ਪ੍ਰੀਮੀਅਰ ਈਬੀ ਨੇ ਕੀਤੀ ਮੰਗ, ਅਮਰੀਕਾ ਵਰਗਾ RICO ਕਾਨੂੰਨ ਕੀਤਾ ਜਾਵੇ ਲਾਗੂ

Share On
b-c-premier-david-eby-to-push-for-u-s-style-anti-racketeering-law-at-first-ministers-meetings
Eby said a Canadian version of the RICO Act would provide law enforcement agencies with additional powers to investigate and prosecute organized criminal activity. (Photo: The Canadian Press)

ਪ੍ਰੀਮੀਅਰ ਡੇਵਿਡ ਈਬੀ ਨੇ ਸੂਬੇ ਅਤੇ ਦੇਸ਼ ਵਿਚ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਦੇ ਮਾਮਲਿਆਂ ਨੂੰ ਨੱਥ ਪਾਉਣ ਲਈ ਕੈਨੇਡਾ ਵਿਚ ਅਮਰੀਕਾ ਵਰਗੇ ਸਖ਼ਤ ਵਿਰੋਧੀ-ਰੈਕੇਟੀਅਰਿੰਗ ਕਾਨੂੰਨ ਲਾਗੂ ਕਰਨ ਦੀ ਮੰਗ ਉਠਾਉਣ ਦਾ ਫੈਸਲਾ ਕੀਤਾ ਹੈ। ਈਬੀ, ਪ੍ਰੀਮੀਅਰਜ਼ ਦੀ ਅਗਲੇ ਹਫ਼ਤੇ ਹੋਣ ਵਾਲੀ ਬੈਠਕ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਹੋਣ ਵਾਲੀ ਫਸਟ ਮਿਨਿਸਟਰਜ਼ ਮੀਟਿੰਗ ਵਿਚ ਇਸ ਪ੍ਰਸਤਾਵ ਨੂੰ ਜ਼ੋਰ-ਸ਼ੋਰ ਨਾਲ ਰੱਖਣਗੇ।

ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਅਮਰੀਕਾ ਦੇ ਇੱਕ ਓਪਰੇਸ਼ਨ ਤਹਿਤ ਹੋਈਆਂ ਗ੍ਰਿਫਤਾਰੀਆਂ, ਜਿਸ ਵਿਚ ਬੀ.ਸੀ.ਦੇ ਤਿੰਨ ਨਿਵਾਸੀਆਂ 'ਤੇ ਵੀ ਦੋਸ਼ ਫਰੇਮ ਕੀਤੇ ਗਏ ਹਨ, ਇਸ ਕਾਰਵਾਈ ਨੇ ਸਾਫ਼ ਕਰ ਦਿੱਤਾ ਹੈ ਕਿ ਕੈਨੇਡਾ ਨੂੰ ਗੈਂਗਸਟਰਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਨੂੰ ਫੜਨ ਲਈ ਅਮਰੀਕਾ ਦੇ RICO Act ਵਰਗੇ ਮਜ਼ਬੂਤ ਫੈਡਰਲ ਕਾਨੂੰਨ ਦੀ ਕਿੰਨੀ ਲੋੜ ਹੈ।

ਹਾਲਾਂਕਿ,ਪ੍ਰੀਮੀਅਰ ਈਬੀ ਨੇ ਮੰਨਿਆ ਕਿ ਮਨੁੱਖੀ ਅਧਿਕਾਰ ਗਰੁੱਪ ਪੁਲਿਸ ਦੀਆਂ ਸ਼ਕਤੀਆਂ ਵਧਾਉਣ ਵਾਲੇ ਅਜਿਹੇ ਕਾਨੂੰਨਾਂ ਦਾ ਵਿਰੋਧ ਕਰ ਸਕਦੇ ਹਨ ਪਰ ਕਿਹਾ ਕਿ ਜਨਤਾ ਦੀ ਸੁਰੱਖਿਆ ਅਤੇ ਅਮਨ-ਚੈਨ ਨੂੰ ਬਹਾਲ ਕਰਨ ਲਈ ਇੱਕ ਵਾਰ ਅਜਿਹੇ ਸਖ਼ਤ ਕਾਨੂੰਨਾਂ ਨੂੰ ਅਜ਼ਮਾਉਣਾ ਬੇਹੱਦ ਜ਼ਰੂਰੀ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link