Dec 9, 2020 3:11 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 566 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
ਦੁੱਖ ਦੀ ਗੱਲ ਸੀ ਕਿ 16 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 38,718 ਹੋ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 543 ਹੋ ਗਈ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 9,315 ਤੱਕ ਪਹੁੰਚ ਗਏ ਹਨ।
ਕੁੱਲ 352 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 74 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਅੱਜ ਪ੍ਰੀਮਿਅਰ ਜੌਨ ਹੌਰਗਨ ਨੇ ਕਿਹਾ ਹੈ ਕਿ ਅਗਲੇ ਹਫ਼ਤੇ ਦੇ ਅੰਤ ਤੱਕ ਬੀ.ਸੀ. 'ਚ ਕਰੀਬ 4,000 ਹਾਈ ਰਿਸਕ ਲੋਕਾਂ ਨੂੰ ਵੈਕਸੀਨ ਦੇ ਨਾਲ ਇਮਿਉਨਾਈਜ਼ ਕੀਤਾ ਜਾਵੇਗਾ।
ਯਾਦ ਰਹੇ ਡਾ. ਬੌਨੀ ਹੈਨਰੀ ਵੱਲੋਂ ਬੁੱਧਵਾਰ ਨੂੰ ਬੀ.ਸੀ. ਦੇ ਵੈਕਸੀਨ ਰੋਲਆਊਟ ਪਲੈਨ ਦੇ ਵੇਰਵੇ ਸਾਂਝੇ ਕੀਤੇ ਜਾਣੇ ਹਨ।




