20.1C Vancouver
ADS

Aug 11, 2020 12:34 AM -

ਬੀ.ਸੀ. ਕੋਵਿਡ-19 ਦੇ 131 ਮਾਮਲੇ ਹੋਏ ਰਿਪੋਰਟ, ਡਾ. ਬੌਨੀ ਹੈਨਰੀ ਨੇ ਯੁਵਾ ਵਰਗ ਨੂੰ ਪਾਰਟੀਆਂ ਤੋਂ ਬਚਾਅ ਕਰਨ ਦੀ ਦਿੱਤੀ ਸਲਾਹ

Share On
b-c-provincial-health-officer-calls-on-younger-people-to-avoid-parties
(File) -  British Columbia's public health officer, Dr. Bonnie Henry giving her views during a press conference. - B.C. government

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਕਿਹਾ ਹੈ ਕਿ ਸੂਬੇ ਦੇ ਵਾਸੀਆਂ ਨੂੰ ਅਤੇ ਖਾਸ ਤੌਰ 'ਤੇ ਯੁਵਾ ਵਰਗ ਦੇ ਲੋਕਾਂ ਨੂੰ ਬਿਹਤਰ ਕੋਸ਼ਿਸ਼ ਕਰਨ ਦੀ ਲੋੜ ਹੈ, ਤਾਂ ਜੋ ਕੋਵਿਡ-19 ਦੇ ਮਾਮਲਿਆਂ ਨੂੰ ਘਟਾਇਆ ਜਾ ਸਕੇ।

ਯੁਵਾ ਵਰਗ ਨੂੰ ਵੱਡੇ ਇਕੱਠਾਂ 'ਚ ਸ਼ਾਮਿਲ ਹੋਣ ਤੋਂ ਰੁਕਣ ਦੀ ਸਲਾਹ ਦਿੱਤੀ ਗਈ ਹੈ।

ਡਾ. ਬੌਨੀ ਹੈਨਰੀ ਨੇ ਕਿਹਾ ਕਿ ਕਿਸੇ ਪਾਰਟੀ 'ਚ ਸ਼ਾਮਿਲ ਹੋਣ ਤੋਂ ਇਨਕਾਰ ਕਰਨ ਲਈ ਪੈਂਡੇਮਿਕ ਇੱਕ ਚੰਗਾ ਬਹਾਨਾ ਹੈ।

ਉਨ੍ਹਾਂ ਕਿਹਾ ਕਿ ਯੁਵਾ ਵਰਗ ਦੇ ਇਕੱਠ, ਚਾਹੇ ਇਨ੍ਹਾਂ 'ਚ 50 ਤੋਂ ਘੱਟ ਲੋਕ ਵੀ ਸ਼ਾਮਿਲ ਹੋਣ, ਇਹ ਸਿਹਤ ਅਧਿਕਾਰੀਆਂ ਲਈ ਇੱਕ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਕਿਹਾ ਕਿ ਜਦ ਸ਼ਰਾਬ ਦਾ ਸੇਵਨ ਕਰ ਲਿਆ ਜਾਂਦਾ ਹੈ, ਤਾਂ ਸਿਹਤ ਸੁਰੱਖਿਆ ਦਾ ਧਿਆਨ ਰੱਖਣਾ ਇੱਕ ਚੁਣੌਤੀ ਬਣ ਜਾਂਦਾ ਹੈ।

ਸੂਬੇ ਦੇ 445 ਮਾਮਲੇ ਐਕਟਿਵ ਦੱਸੇ ਜਾ ਰਹੇ ਹਨ। ਸੋਮਵਾਰ ਨੂੰ ਬੀ.ਸੀ. 'ਚ ਕੋਰੋਨਾ ਵਾਇਰਸ ਦੇ 131 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਹ ਅੰਕੜਾ ਬੀਤੇ 72 ਘੰਟਿਆਂ ਦਾ ਅੰਕੜਾ ਦਰਸ਼ਾਉਂਦਾ ਹੈ, ਜਿਸ ਦੇ ਵਿੱਚ ਸ਼ੁੱਕਰਵਾਰ ਦੇ 50 ਮਾਮਲੇ, ਸ਼ਨੀਵਾਰ ਦੇ 37 ਮਾਮਲੇ, ਅਤੇ ਐਤਵਾਰ ਦੇ 44 ਮਾਮਲੇ ਸ਼ਾਮਿਲ ਹਨ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਰਾਹਤ ਦੀ ਖਬਰ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 4,065 ਹੋ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਪ੍ਰੈਸ ਬ੍ਰੀਫਿੰਗ ਜ਼ਰੀਏ ਅੱਜ ਦੇ ਅੰਕੜੇ ਸਾਂਝੇ ਕੀਤੇ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 195 ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link