14.44C Vancouver
ADS

Mar 19, 2026 11:29 AM - Connect Newsroom - Jasmine Singh with files from The Canadian Press

ਬੀ.ਸੀ.ਸਰਕਾਰ ਨੇ ਇੰਟੀਮੇਟ ਈਮੇਜ ਅਬਊਸ ਦੇ ਪੀੜਤਾਂ ਲਈ ਵਧਾਇਆ ਹਰਜਾਨੇ ਦਾ ਦਾਇਰਾ

Share On
b-c-raises-damages-cap-to-75-000-for-non-consensual-intimate-image-cases
Attorney General Niki Sharma said the higher limit is intended to reinforce consequences for image-based abuse, calling it unacceptable in the province and emphasizing the government’s position on accountability in these cases.(Photo: The Canadian Press)

ਬੀ.ਸੀ.ਸਰਕਾਰ ਨੇ ਇੰਟੀਮੇਟ ਈਮੇਜ ਅਬਊਸ ਦੇ ਪੀੜਤਾਂ ਲਈ ਹਰਜਾਨੇ ਦਾ ਦਾਇਰਾ ਵਧਾ ਦਿੱਤਾ ਹੈ। ਹੁਣ ਅਜਿਹੇ ਮਾਮਲਿਆਂ ਵਿਚ ਪੀੜਤ ਵਿਅਕਤੀ ਸਿਵਲ ਰੈਜ਼ੋਲੂਸ਼ਨ ਟ੍ਰਿਬਿਊਨਲ ਰਾਹੀਂ ਡੈਮੇਜਸ ਵਜੋਂ $75,000 ਤੱਕ ਦੀ ਮੰਗ ਕਰ ਸਕਦੇ ਹਨ,ਇਹ ਪਹਿਲਾਂ ਨਿਰਧਾਰਤ $5,000 ਦੀ ਲਿਮਟ ਤੋਂ 14 ਗੁਣਾ ਵੱਧ ਹੈ।

ਸੂਬੇ ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਬੁੱਧਵਾਰ ਨੂੰ ਇੰਟੀਮੇਟ ਈਮੇਜ ਸੁਰੱਖਿਆ ਐਕਟ ਵਿਚ ਸੋਧ ਹੋਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਵਾਧਾ ਸਪੱਸ਼ਟ ਸੰਦੇਸ਼ ਦਿੰਦਾ ਹੈ ਕਿ ਬਿਨਾਂ ਸਹਿਮਤੀ ਦੇ ਕਿਸੇ ਦੀਆਂ ਇੰਟੀਮੇਟ ਨਿੱਜੀ ਤਸਵੀਰਾਂ ਸਾਂਝੀਆਂ ਕਰਨਾ ਬੀ.ਸੀ.ਵਿਚ ਨਾਮਨਜ਼ੂਰ ਹੈ। ਇਹ ਕਾਨੂੰਨ ਨਾ ਸਿਰਫ਼ ਅਸਲ ਤਸਵੀਰਾਂ ਬਲਕਿ ਫੋਟੋਸ਼ਾਪ ਕੀਤੀਆਂ ਅਤੇ ਏਆਈ-ਜਨਰੇਟਿਡ ਤਸਵੀਰਾਂ 'ਤੇ ਵੀ ਲਾਗੂ ਹੁੰਦਾ ਹੈ।

ਸਰਕਾਰ ਨੇ ਸਪੱਸ਼ਟ ਕੀਤਾ ਕਿ ਪੀੜਤ ਸੂਬਾਈ ਅਦਾਲਤਾਂ ਵਿਚ ਹੁਣ ਵੀ $35,000 ਤੱਕ ਅਤੇ ਬੀ.ਸੀ. ਸੁਪਰੀਮ ਕੋਰਟ ਵਿਚ ਕਿਸੇ ਵੀ ਰਕਮ ਦੇ ਹਰਜਾਨੇ ਲਈ ਕੇਸ ਕਰ ਸਕਦੇ ਹਨ। ਸਿਵਲ ਰੈਜ਼ੋਲੂਸ਼ਨ ਟ੍ਰਿਬਿਊਨਲ ਨੇ ਹੁਣ ਤੱਕ 389 ਕੇਸਾਂ ਦਾ ਨਿਪਟਾਰਾ ਕੀਤਾ ਹੈ। ਨਿੱਕੀ ਸ਼ਰਮਾ ਨੇ ਕਿਹਾ ਕਿ ਇੰਟੀਮੇਟ ਈਮੇਜ ਸੁਰੱਖਿਆ ਐਕਟ ਸੂਬਾ ਸਰਕਾਰ ਵੱਲੋਂ ਜੈਂਡਰ ਬੇਸ ਵਾਇਲੈਂਸ ਨੂੰ ਨੱਥ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਇੱਕ ਅਹਿਮ ਹਿੱਸਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link