16.05C Vancouver
ADS

Jun 9, 2021 1:26 AM -

ਬੀ.ਸੀ. 'ਚ ਕੋਵਿਡ-19 ਦੇ 165 ਮਾਮਲੇ ਹੋਏ ਰਿਪੋਰਟ, ਐਕਟਿਵ ਮਾਮਲੇ 2,051 ਤਕ ਪਹੁੰਚੇ

Share On
b-c-records-165-cases-of-covid-19-as-officials-encourage-more-2nd-doses-of-vaccine
Provincial Health Officer, Dr. Bonnie Henry during a news conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 165 ਮਾਮਲੇ ਰਿਪੋਰਟ ਹੋਏ ਹਨ।

ਕਿਸੇ ਵਾਇਰਸ ਪੀੜਤ ਦੇ ਦਮ ਤੋੜਨ ਤੋਂ ਬਚਾਅ ਰਿਹਾ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 145,695 ਤਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,722 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 2,051 ਤਕ ਪਹੁੰਚ ਗਈ ਹੈ।

ਕੁੱਲ 203 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 57 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਸੂਬੇ 'ਚ 3.7 ਮਿਲੀਅਨ ਦੇ ਕਰੀਬ ਵੈਕਸੀਨ ਖੁਰਾਕਾਂ ਹੋ ਚੁੱਕੀਆਂ ਪ੍ਰਦਾਨ

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 3,685,340 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਇਸ ਦੌਰਾਨ 345,508 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link