16.27C Vancouver
ADS

Sep 21, 2022 9:51 PM - Connect News

ਰਿਪੀਟ ਔਫੈਂਡਿੰਗ ਦੇ ਮਾਮਲੇ 'ਚ ਬੀ.ਸੀ. ਸਰਕਾਰ ਹੋਣ ਜਾ ਰਹੀ ਸਖਤ, ਪਿਛਲੀ ਸਰਕਾਰ ਦਾ ਬੰਦ ਕੀਤਾ ਪ੍ਰੋਗਰਾਮ ਫਿਰ ਕੀਤਾ ਜਾ ਰਿਹਾ ਲਾਂਚ

Share On
b-c-releases-expert-recommendations-on-repeat-offending
The Province has received expert recommendations that will help shape actions to keep people and communities safe, and connect people who have been committing repeat offences with the supports they need to break out of that cycle. (Photo - BC Govt.)

ਅੱਜ ਵੈਨਕੂਵਰ 'ਚ ਬੀ.ਸੀ. ਦੇ ਪਬਲਿਕ ਸੇਫਟੀ ਮੰਤਰੀ ਅਤੇ ਸੌਲੀਸਿਟਰ ਜਨਰਲ, ਮਾਈਕ ਫਾਰਨਵਰਥ ਨੇ ਸੂਬੇ ਦੀਆਂ ਕਮਿਊਨਿਟੀਸ ਨੂੰ ਵਧੇਰੇ ਸੁਰੱਖਿਅਤ ਰੱਖਣ ਦੇ ਮਾਮਲੇ 'ਚ ਅਪਡੇਟ ਸਾਂਝੀ ਕੀਤੀ ਹੈ।

ਦੁਪਹਿਰ ਕਰੀਬ 1.30 ਵਜੇ ਕੀਤੇ ਗਏ ਐਲਾਨ ਦੌਰਾਨ ਅਟੌਰਨੀ ਜਨਰਲ ਮਰੇ ਰੈਂਕਿਨ, ਕੈਲੋਨਾ ਦੇ ਮੇਅਰ ਕੌਲਿਨ ਬਸਰਾਂ ਅਤੇ ਕੁਝ ਹੋਰ ਸ਼ਖਸੀਅਤਾਂ ਵੀ ਸ਼ਾਮਿਲ ਸਨ।

ਮਰੇ ਰੈਂਕਿਨ ਦਾ ਕਹਿਣਾ ਸੀ ਕਿ ਸੂਬੇ 'ਚ ਕ੍ਰਿਮੀਨਲ ਗਤੀਵਿਧੀਆਂ ਵਧੀਆਂ ਹਨ, ਜਿਸ 'ਚ ਅਣਜਾਣ ਲੋਕਾਂ ਵੱਲੋਂ ਅਚਾਨਕ ਹਮਲੇ ਕਰ ਦੇਣ ਜਿਹੀਆਂ ਘਟਨਾਵਾਂ ਵੀ ਸ਼ਾਮਿਲ ਹਨ।

ਉਨ੍ਹਾਂ ਕਿਹਾ ਕਿ ਇਸੇ ਮਾਮਲੇ 'ਚ ਇੱਕ ਸਟਡੀ ਕੀਤੀ ਗਈ ਅਤੇ ਉਸ ਦੇ ਨਤੀਜਿਆਂ ਅਤੇ 28 ਸਿਫਾਰਸ਼ਾਂ ਨੂੰ ਸਾਂਝਾ ਕੀਤਾ ਜਾ ਰਿਹਾ ਹੈ।

ਮਾਈਕ ਫਾਰਨਵਰਥ ਨੇ ਕਿਹਾ ਕਿ ਸਿਫਾਰਸ਼ਾਂ ਦੇ ਆਧਾਰ 'ਤੇ ਸਰਕਾਰ ਨੇ 3 ਅਹਿਮ ਮਾਮਲਿਆਂ 'ਚ ਤੁਰੰਤ ਅੱਗੇ ਵਧਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਰਕਾਰ ਨੇ ਪਰੌਲੀਫਿਕ ਔਫੈਂਡਰਸ ਪਾਈਲਟ ਪ੍ਰੋਗਰਾਮ ਨੂੰ ਰੋਕ ਦਿੱਤਾ ਸੀ ਪਰ ਸਟਡੀ ਦੀ ਸਿਫਾਰਸ਼ ਤੋਂ ਬਾਅਦ ਸਾਡੀ ਸਰਕਾਰ ਇਸ ਪਰੌਲੀਫਿਕ ਔਫੈਂਡਰ ਮੈਨੇਜਮੈਂਟ ਪਾਈਲਟਸ ਨੂੰ ਮੁੜ ਲਾਂਚ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਇੱਕ ਡੈਡੀਕੇਟਿਡ ਪ੍ਰੋਵਿੰਸ਼ੀਅਲ ਕਮੇਟੀ ਸਟ੍ਰਕਚਰ ਕੀਤੀ ਜਾ ਰਹੀ ਹੈ ਜੋ ਕਨੂੰਨ ਨਾਲ ਕੰਫਲਿਕਟ 'ਚ ਆਉਣ ਵਾਲੇ ਲੋਕਾਂ ਦੀਆਂ ਮਾਨਸਿਕ ਸਿਹਤ ਲੋੜਾਂ ਅਨੁਸਾਰ ਸਰਵਿਸ ਪਲੈਨਿੰਗ ਨੂੰ ਕੋਔਰਡੀਨੇਟ ਕਰੇਗੀ।

ਇਸ ਦੇ ਨਾਲ ਹੀ ਬੀ.ਸੀ. ਕਾਉਂਸਿਲ ਦਾ ਫਰਸਟ ਨੇਸ਼ਨਸ ਜਸਟਿਸ ਕਾਉਂਸਿਲ ਦਾ ਪ੍ਰਪੋਜ ਕੀਤਾ ਪਾਈਲਟ ਪ੍ਰੋਗਰਾਮ ਵੀ ਲਾਂਚ ਕੀਤਾ ਜਾ ਰਿਹਾ ਹੈ।

ਜਾਂਚ ਤੋਂ ਬਾਅਦ ਜਾਰੀ ਕੀਤੀਆਂ ਸਿਫਾਰਸ਼ਾਂ 'ਚ ਕ੍ਰਿਮੀਨਲ ਜਸਟਿਸ ਸਿਸਟਮ 'ਚ ਮਾਨਸਿਕ ਸਿਹਤ ਅਤੇ ਸਬਸਟੈਂਸ ਦਾ ਇਸਤੇਮਾਲ ਕਰਨ ਦੀਆਂ ਚੁਣੌਤੀਆਂ ਸੰਬੰਧੀ ਲੋਕਾਂ ਦੀ ਦੇਖਭਾਲ ਦੇ ਸਿਸਟਮ 'ਚ ਬਿਹਤਰੀ, ਲੋਕਾਂ ਨੂੰ ਕ੍ਰਿਮੀਨਲ ਜਸਟਿਸ ਸਿਸਟਮ ਤੋਂ ਡਾਈਵਰਟ ਕਰਨ ਲਈ ਵਧੇਰੇ ਮੌਕੇ ਉਪਲਬਧ ਕਰਵਾਉਣਾ, ਇੰਡੀਜਨਸ ਲੋਕਾਂ ਲਈ ਸੇਵਾਵਾਂ 'ਚ ਬਿਹਤਰੀ ਵੀ ਸ਼ਾਮਿਲ ਹੈ।

ਕਮਿਊਨਿਟੀ ਸੇਵਾਵਾਂ, ਲਾਅ ਐਨਫੋਰਸਮੈਂਟ ਅਤੇ ਸਾਰੇ ਪੱਧਰ ਦੀਆਂ ਸਰਕਾਰਾਂ 'ਚ ਬਿਹਤਰ ਤਾਲਮੇਲ ਬਿਠਾਉਣ ਦੀ ਸਿਫਾਰਸ਼ ਵੀ ਕੀਤੀ ਗਈ ਹੈ।

ਇਸ ਦੇ ਨਾਲ ਹੀ ਰਿਪੀਟ ਔਫੈਂਡਿੰਗ ਨਾਲ ਨਜਿੱਠਣ ਅਤੇ ਜਸਟਿਸ ਸਿਸਟਮ 'ਚ ਲੋਕਾਂ ਦਾ ਭਰੋਸਾ ਵਧਾਉਣ ਜਿਹੀਆਂ ਸਿਫਾਰਸ਼ਾਂ ਵੀ ਕੀਤੀਆਂ ਗਈਆਂ ਹਨ।

Latest news

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link