18.63C Vancouver
ADS

Dec 30, 2025 3:03 PM - Connect Newsroom - Jasmine Singh with files from The Canadian Press

ਬੀ. ਸੀ. ਸਰਕਾਰ ਨੇ ਸੂਬੇ ਵਿਚ ਕੁਦਰਤੀ ਆਫ਼ਤਾਂ ਅਤੇ ਜਲਵਾਯੂ ਤਬਦੀਲੀ ਦੇ ਜੋਖਮ ਸਬੰਧੀ ਜਾਰੀ ਕੀਤੀ ਤਾਜ਼ਾ ਰਿਪੋਰਟ

Share On
b-c-report-warns-magnitude-9-0-earthquake-could-kill-thousands-cause-128b-in-damage
An emergency preparedness map highlights earthquake and tsunami risk zones along the coast of British Columbia. (Photo: The Canadian Press)

ਬੀ. ਸੀ. ਸਰਕਾਰ ਨੇ ਸੂਬੇ ਵਿਚ ਕੁਦਰਤੀ ਆਫ਼ਤਾਂ ਅਤੇ ਜਲਵਾਯੂ ਤਬਦੀਲੀ ਦੇ ਜੋਖਮ ਸਬੰਧੀ ਆਪਣੀ ਤਾਜ਼ਾ ਰਿਪੋਰਟ ਜਾਰੀ ਕੀਤੀ ਹੈ। ਇਸ ਰਿਪੋਰਟ ਵਿਚ ਮਾਹਰਾਂ ਨੇ ਵਿਗਿਆਨਕ ਅੰਕੜਿਆਂ ਦੇ ਆਧਾਰ 'ਤੇ ਇਹ ਅਨੁਮਾਨ ਲਗਾਇਆ ਹੈ ਕਿ ਜੇ ਭਵਿੱਖ ਵਿਚ 9.0 ਤੀਬਰਤਾ ਦਾ ਭੂਚਾਲ ਆਉਂਦਾ ਹੈ, ਤਾਂ ਸੂਬੇ 'ਤੇ ਇਸ ਦਾ ਕੀ ਅਸਰ ਪੈ ਸਕਦਾ ਹੈ। ​ਇਸ ਰਿਪੋਰਟ ਦਾ ਮੁੱਖ ਉਦੇਸ਼ ਸਰਕਾਰ ਤੇ ਪ੍ਰਸ਼ਾਸਨ ਨੂੰ ਵੱਡੀਆਂ ਆਫ਼ਤਾਂ ਲਈ ਪਹਿਲਾਂ ਤੋਂ ਤਿਆਰ ਕਰਨਾ ਹੈ।

ਰਿਪੋਰਟ ਵਿਚ ਪੇਸ਼ ਕੀਤੇ ਗਏ ਇੱਕ ਸੀਨੈਰੀਓ ਵਿਚ ਵੈਨਕੂਵਰ ਆਈਲੈਂਡ ਦੇ ਤੱਟ 'ਤੇ ਵੱਡੇ ਭੂਚਾਲ ਦੀ ਸਥਿਤੀ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ, ਜਿਸ ਵਿਚ ਇਨਫਰਾਸਟਕਚਰ ਨੂੰ ਲਗਭਗ $128 ਬਿਲੀਅਨ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਗਿਆ ਹੈ। ਰਿਪੋਰਟ ਅਨੁਸਾਰ, 9.0 ਤੀਬਰਤਾ ਵਾਲੇ ਭੂਚਾਲ ਨਾਲ ਲਗਭਗ 18,000 ਇਮਾਰਤਾਂ ਨੂੰ ਗੰਭੀਰ ਨੁਕਸਾਨ ਪਹੁੰਚ ਸਕਦਾ ਹੈ ਅਤੇ ਇਸ ਦ੍ਰਿਸ਼ ਵਿਚ 3,400 ਦੇ ਕਰੀਬ ਮੌਤਾਂ ਅਤੇ 10,000 ਲੋਕਾਂ ਦੇ ਜ਼ਖਮੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਰਿਪੋਰਟ ਮੁਤਾਬਕ, ਇਸ ਦਾ ਸਭ ਤੋਂ ਵੱਧ ਅਸਰ ਵੈਨਕੂਵਰ ਆਈਲੈਂਡ ਅਤੇ ਮੇਨਲੈਂਡ ਦੇ ਤੱਟਵਰਤੀ ਇਲਾਕਿਆਂ ਵਿਚ ਦੇਖਣ ਨੂੰ ਮਿਲ ਸਕਦਾ ਹੈ। ਭੂਚਾਲ ਤੋਂ ਬਾਅਦ ਸੁਨਾਮੀ ਦਾ ਜ਼ਿਕਰ ਵੀ ਕੀਤਾ ਗਿਆ ਹੈ। ਇਤਿਹਾਸਕ ਤੌਰ 'ਤੇ ਅਜਿਹਾ ਆਖਰੀ ਭੂਚਾਲ ਸਾਲ 1700 ਵਿਚ ਆਇਆ ਸੀ। ਰਿਪੋਰਟ ਅਨੁਸਾਰ, ਅਗਲੇ 30 ਸਾਲਾਂ ਵਿਚ ਅਜਿਹੀ ਘਟਨਾ ਵਾਪਰਨ ਦੀ ਸੰਭਾਵਨਾ ਸਿਰਫ਼ 2 ਤੋਂ 10 ਫੀਸਦੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link