14.47C Vancouver
ADS

Dec 14, 2021 2:28 AM - Connect News

ਬੀ.ਸੀ. 'ਚ ਕੋਵਿਡ-19 ਦੇ 1,129 ਮਾਮਲੇ ਤੇ 5 ਮੌਤਾਂ ਹੋਈਆਂ ਰਿਪੋਰਟ

Share On
b-c-reports-1-129-covid-19-cases-and-5-deaths
B.C.'s provincial health officer, Dr. Bonnie Henry during a press conference in Victoria. (B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 1,129 ਮਾਮਲੇ ਰਿਪੋਰਟ ਹੋਏ ਹਨ।

5 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 223,142 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,386 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 2,949 ਤਕ ਪਹੁੰਚ ਗਈ ਹੈ।

ਕੁੱਲ 185 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 72 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਯਾਦ ਰਹੇ ਇਹ ਮਾਮਲੇ ਬੀਤੇ 3 ਦਿਨਾਂ ਦਾ ਅੰਕੜਾ ਦਰਸ਼ਾਉਂਦੇ ਹਨ ਜਿਸ ਦੌਰਾਨ ਸ਼ੁੱਕਰਵਾਰ ਨੂੰ 415, ਸ਼ਨੀਵਾਰ ਨੂੰ 365 ਅਤੇ ਐਤਵਾਰ ਨੂੰ 349 ਮਾਮਲੇ ਰਿਪੋਰਟ ਹੋਏ ਹਨ।

ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਦਾ ਫੈਲਾਅ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 3 ਦਿਸੰਬਰ ਤੋਂ 9 ਦਿਸੰਬਰ ਵਿਚਾਲੇ ਦੇ 2,429 ਮਾਮਲਿਆਂ 'ਚ 1,262 (52%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 71 (2.9%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,096 (45.1%) ਦੱਸੀ ਗਈ ਹੈ।

ਇਸੇ ਦਰਮਿਆਨ 26 ਨਵੰਬਰ ਤੋਂ 9 ਦਿਸੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 162 ਦਾਖਲਿਆਂ 'ਚ 102 (63%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 8 (4.9%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 52 (32.1%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

Latest news

2-killed-in-horrific-crash-near-lytton-44-year-old-charged-a-year-later
Punjabi

ਲਿਟਨ ਨੇੜੇ ਭਿਆਨਕ ਸੜਕ ਹਾਦਸੇ ’ਚ 2 ਮੌਤਾਂ, 44 ਸਾਲਾ ਵਿਅਕਤੀ 'ਤੇ ਇੱਕ ਸਾਲ ਬਾਅਦ ਦੋਸ਼ ਤੈਅ

ਬੀ.ਸੀ.ਦੇ ਲਿਟਨ ਇਲਾਕੇ ਨੇੜੇ ਪਿਛਲੇ ਸਾਲ ਹਾਈਵੇ-1 'ਤੇ ਹੋਏ ਇੱਕ ਸੜਕ ਹਾਦਸੇ, ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਸੀ, ਉਸ ਦੇ ਸਬੰਧ ਵਿਚ ਪੁਲਿਸ ਨੇ ਇੱਕ 44 ਸਾਲਾ ਵਿਅਕਤੀ ਖ਼ਿਲਾਫ਼ ਅਧਿਕਾਰਤ ਤੌਰ 'ਤੇ ਮਾਮਲਾ ਦਰਜ ਕਰ ਲਿਆ ਹੈ। ਵਿਲੀਅਮਜ਼ ਲੇਕ ਦੇ ਰਹਿਣ ਵਾਲੇ Joel Chenier 'ਤੇ ਬੀਸੀ ਮੋਟਰ ਵਹੀਕਲ ਐਕਟ ਤਹਿਤ ਬਿਨਾਂ ਸਾਵਧਾਨੀ ਅਤੇ ਬਿਨਾਂ ਧਿਆਨ ਦੇ ਗੱਡੀ ਚਲਾਉਣ ਦਾ ਚਾਰਜ ਲਗਾਇਆ ਗਿਆ ਹੈ।
why-was-the-us-deal-rejected-poilievre-demands-answers-from-carney-government
Punjabi

'US ਡੀਲ ਕਿਉਂ ਠੁਕਰਾਈ? ਪੌਲੀਐਵ ਨੇ ਕਾਰਨੀ ਸਰਕਾਰ ਤੋਂ ਮੰਗਿਆ ਜਵਾਬ'

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਅਤੇ ਡਿਪਟੀ ਲੀਡਰ ਮੇਲਿਸਾ ਲੈਂਟਸਮੈਨ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਦਬਾਅ ਵਧਾਉਂਦਿਆ ਅਮਰੀਕਾ ਨਾਲ ਰੱਦ ਹੋਈ ਡੀਲ ਦੇ ਦਸਤਾਵੇਜ਼ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ। ਪੌਲੀਐਵ ਇਹ ਮੰਗ ਲਗਾਤਾਰ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕੈਨੇਡੀਅਨਜ਼ ਗੈਰ-ਕਾਨੂੰਨੀ ਅਮਰੀਕੀ ਟੈਰਿਫਸ ਦੇ ਖਿਲਾਫ ਆਪਣੇ ਦੇਸ਼ ਦੇ ਕਰਮਚਾਰੀਆਂ ਅਤੇ ਉਦਯੋਗਾਂ ਦੇ ਹਿੱਤਾਂ ਲਈ ਇੱਕਜੁੱਟ ਹਨ ਪਰ ਇਸ ਏਕਤਾ ਲਈ Transparency ਜ਼ਰੂਰੀ ਹੈ।
ebola-claims-more-than-2-700-lives-in-congo-who-issues-warning
Punjabi

ਇਬੋਲਾ ਨੇ ਕਾਂਗੋ ’ਚ ਲਈਆਂ 2,700 ਤੋਂ ਵੱਧ ਜਾਨਾਂ, WHO ਨੇ ਦਿੱਤੀ ਚੇਤਾਵਨੀ

ਯੂਗਾਂਡਾ ਵਿੱਚ ਇਬੋਲਾ ਦਾ ਪ੍ਰਕੋਪ ਖ਼ਤਮ ਹੋ ਗਿਆ ਹੈ, ਪਰ ਇਸ ਦੇ ਗੁਆਂਢੀ ਦੇਸ਼ ਕਾਂਗੋ ਵਿੱਚ ਇਹ ਹਾਲੇ ਕਾਬੂ ਵਿੱਚ ਨਹੀਂ ਆਇਆ। ਵਿਸ਼ਵ ਸਿਹਤ ਸੰਗਠਨ (WHO) ਦੇ ਇੱਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੂਗਾਂਡਾ ਸਰਕਾਰ ਨੇ 28 ਜੁਲਾਈ ਨੂੰ ਦੇਸ਼ ਨੂੰ ਇਬੋਲਾ ਮੁਕਤ ਐਲਾਨਿਆ ਸੀ। ਉੱਥੇ ਇਸ ਬਿਮਾਰੀ ਦੇ 20 ਮਾਮਲੇ ਸਾਹਮਣੇ ਆਏ ਅਤੇ 2 ਲੋਕਾਂ ਦੀ ਮੌਤ ਹੋਈ।
15-newborn-babies-killed-in-fire-at-islamabad-hospital-nursery
Punjabi

ਇਸਲਾਮਾਬਾਦ ਦੇ ਹਸਪਤਾਲ ’ਚ ਲੱਗੀ ਭਿਆਨਕ ਅੱਗ, 15 ਨਵਜੰਮੇ ਬੱਚਿਆਂ ਦੀ ਮੌਤ

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਇੱਕ ਹਸਪਤਾਲ ਵਿੱਚ ਬੁੱਧਵਾਰ ਨੂੰ ਅੱਗ ਲੱਗਣ ਕਾਰਨ 15 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਹ ਘਟਨਾ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਗਾਇਨੀਕੋਲੋਜੀ ਵਾਰਡ ਦੀ ਨਰਸਰੀ ਵਿੱਚ ਵਾਪਰੀ। ਹਸਪਤਾਲ ਦੇ ਅਧਿਕਾਰੀਆਂ ਅਨੁਸਾਰ,ਹਾਦਸੇ ਸਮੇਂ ਨਰਸਰੀ ਵਿੱਚ 16 ਨਵਜੰਮੇ ਬੱਚੇ ਮੌਜੂਦ ਸਨ। ਉਨ੍ਹਾਂ ਵਿੱਚੋਂ ਸਿਰਫ਼ ਇੱਕ ਨੂੰ ਬਚਾਇਆ ਗਿਆ।
16-year-old-arrested-after-threats-to-shoot-students-at-northern-alberta-school
Punjabi

ਉੱਤਰੀ ਐਲਬਰਟਾ ’ਚ ਸਕੂਲ ਦੇ ਵਿਦਿਆਰਥੀਆਂ ਨੂੰ ਗੋਲੀ ਮਾਰਨ ਦੀ ਧਮਕੀ, 16 ਸਾਲਾ ਨੌਜਵਾਨ ਗ੍ਰਿਫ਼ਤਾਰ

ਉੱਤਰੀ ਐਲਬਰਟਾ ਵਿੱਚ ਇੱਕ 16 ਸਾਲਾ ਨੌਜਵਾਨ ਨੂੰ ਸਕੂਲ ਦੇ ਵਿਦਿਆਰਥੀਆਂ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਧਮਕੀ ਨਵੇਂ ਸਕੂਲੀ ਸਾਲ ਦੀ ਸ਼ੁਰੂਆਤ ਤੋਂ ਕੁਝ ਦਿਨ ਪਹਿਲਾਂ ਦਿੱਤੀ ਗਈ ਸੀ। ਆਰ.ਸੀ.ਐਮ.ਪੀ. ਦੇ ਅਧਿਕਾਰੀਆਂ ਨੇ ਦੱਸਿਆ ਕਿ ਮੈਨਿੰਗ ਵਿੱਚ ਇੱਕ ਵਿਦਿਆਰਥੀ ਵੱਲੋਂ ਸਕੂਲ ਦੇ ਪਹਿਲੇ ਦਿਨ ਹੋਰ ਵਿਦਿਆਰਥੀਆਂ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਦੀ ਰਿਪੋਰਟ ਮਿਲੀ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link