11.92C Vancouver
ADS

Nov 2, 2021 12:46 AM - Connect News

ਬੀ.ਸੀ. 'ਚ ਵੀਕਐਂਡ ਦੌਰਾਨ ਕੋਵਿਡ-19 ਦੇ 1,370 ਮਾਮਲੇ ਤੇ 25 ਮੌਤਾਂ ਹੋਈਆਂ ਰਿਪੋਰਟ

Share On
b-c-reports-1-370-new-covid-19-cases-and-25-deaths-over-a-three-day-period
B.C.'s provincial health officer, Dr. Bonnie Henry during a press conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 1,370 ਮਾਮਲੇ ਰਿਪੋਰਟ ਹੋਏ ਹਨ। 25 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 206,284 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,181 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 4,668 ਤਕ ਪਹੁੰਚ ਗਈ ਹੈ।

ਕੁੱਲ 436 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 140 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ 6 ਹੋਰ ਆਊਟਬ੍ਰੇਕ ਐਲਾਨੇ

ਬੀ.ਸੀ. 'ਚ ਕੁੱਲ 6 ਅਤੇ ਇਸ 'ਚ ਫਰੇਜ਼ਰ ਹੈਲਥ ਇਲਾਕੇ 'ਚ 3 ਹੋਰ ਹੈਲਥ ਕੇਅਰ ਫੈਸਿਲਟੀਸ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਫਰੇਜ਼ਰ ਹੈਲਥ ਵਿੱਚ ਸਥਿਤ ਕੈਸਕੇਡ ਗਾਰਡਨਸ, ਦ ਸੀਡਰਸ ਅਤੇ ਹਾਲਮਾਰਕ ਆਉਣ ਦ ਲੇਕ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਇਸ ਤੋਂ ਇਲਾਵਾ ਇੰਟੀਰੀਅਰ ਹੈਲਥ 'ਚ ਸਥਿਤ ਬਰੌਕਲਹਰਸਟ ਜੈਮਸਟੋਨ ਕੇਅਰ ਸੈਂਟਰ ਅਤੇ ਸਨਪਾਇੰਟ ਵਿਲੇਜ ਵਿੱਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਆਈਲੈਂਡ ਹੈਲਥ 'ਚ ਸਥਿਤ ਚਾਰਟਵੈਲ ਮਾਲਾਸਪੀਨਾ ਕੇਅਰ ਰੈਜ਼ੀਡੈਂਸ 'ਚ ਵੀ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 39 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।

ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਦਾ ਫੈਲਾਅ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 22 ਅਕਤੂਬਰ ਤੋਂ 28 ਅਕਤੂਬਰ ਵਿਚਾਲੇ ਦੇ 4,018 ਮਾਮਲਿਆਂ 'ਚ 2,354 (58.6%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 240 (6%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,424 (35.4%) ਦੱਸੀ ਗਈ ਹੈ।

ਇਸੇ ਦਰਮਿਆਨ 15 ਅਕਤੂਬਰ ਤੋਂ 28 ਅਕਤੂਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 458 ਦਾਖਲਿਆਂ 'ਚ 316 (67.5%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 28 (6%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 124 (26.5%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

Latest news

carney-targets-new-trade-agreements-with-asean-india-and-other-asian-partners-by-year-end
Punjabi

ਪੀ.ਐਮ.ਕਾਰਨੀ ਨੇ ASEAN, ਭਾਰਤ ਸਮੇਤ ਏਸ਼ੀਆਈ ਦੇਸ਼ਾਂ ਨਾਲ ਨਵੇਂ ਵਪਾਰਕ ਸਮਝੌਤਿਆਂ ਦਾ ਰੱਖਿਆ ਟੀਚਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਇਸ ਸਾਲ ਦੇ ਅੰਤ ਤੱਕ ASEAN ਦੇਸ਼ਾਂ, ਭਾਰਤ, ਥਾਈਲੈਂਡ ਅਤੇ ਫਿਲੀਪੀਨਜ਼ ਨਾਲ ਨਵੇਂ ਵਪਾਰਕ ਸਮਝੌਤੇ ਸਹੀਬੰਦ ਕਰਨ ਜਾ ਰਿਹਾ ਹੈ, ਜਿਸ ਨਾਲ ਕਾਰੋਬਾਰਾਂ ਨੂੰ 3 ਬਿਲੀਅਨ ਖਪਤਕਾਰ ਤੱਕ market access ਮਿਲੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਮੇਤ ਹੋਰ ਮੁਲਕਾਂ ਨਾਲ ਇਸੇ ਸਾਲ ਦੇ ਅਖੀਰ ਤੱਕ ਸਾਡਾ ਫ੍ਰੀ ਟ੍ਰੇਡ ਐਗਰੀਮੈਂਟ ਕਰਨਾ ਦਾ ਇਰਾਦਾ ਹੈ।
four-arrested-after-anti-gang-probe-uncovers-suspected-synthetic-drug-lab-in-abbotsford
Punjabi

ਐਬਟਸਫੋਰਡ 'ਚ ਗੁਪਤ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼, ਸਰੀ ਸਮੇਤ ਤਿੰਨ ਥਾਵਾਂ 'ਤੇ ਛਾਪਿਆਂ ਦੌਰਾਨ ਚਾਰ ਗ੍ਰਿਫ਼ਤਾਰ

ਬੀ.ਸੀ. ਦੀ ਐਂਟੀ ਗੈਂਗ ਪੁਲਿਸ ਨੇ ਪੇਂਡੂ ਐਬਟਸਫੋਰਡ ਵਿਚ ਗੁਪਤ ਰੂਪ ਤੋਂ ਬਣਾਈ ਜਾ ਰਹੀ ਇੱਕ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼ ਕਰਦਿਆਂ ਇਸ ਦੀ ਜਾਂਚ ਦੇ ਸਬੰਧ ਵਿਚ ਸਰੀ ਸਮੇਤ ਤਿੰਨ ਵੱਖ-ਵੱਖ ਥਾਵਾਂ 'ਤੇ ਰੇਡ ਵਿਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
federal-alberta-governments-announce-510m-housing-infrastructure-agreement
Punjabi

ਫੈਡਰਲ ਸਰਕਾਰ ਅਤੇ ਐਲਬਰਟਾ ਵਿਚਾਲੇ 510 ਮਿਲੀਅਨ ਡਾਲਰ ਤੋਂ ਵੱਧ ਦੇ ਹਾਊਸਿੰਗ ਇਨਫਰਾਸਟ੍ਰਕਚਰ ਸਮਝੌਤੇ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਵੱਲੋਂ ਹਾਊਸਿੰਗ ਸਮੇਤ ਕਈ ਮਹੱਤਵਪੂਰਣ ਇਨਫਰਾਸਟਕਚਰ ਸਬੰਧੀ ਅਹਿਮ ਸਮਝੌਤੇ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਆਉਣ ਵਾਲੇ 8 ਸਾਲਾਂ ਦੌਰਾਨ ਫੈਡਰਲ ਸਰਕਾਰ ਕੈਨੇਡਾ ਹਾਊਸਿੰਗ ਇਨਫਰਾਸਟ੍ਰਕਚਰ ਫੰਡ (CHIF) ਜਰੀਏ ਐਲਬਰਟਾ ਦੇ ਸਥਾਨਕ ਇਨਫਰਾਸਟ੍ਰਕਚਰ ਵਿੱਚ $510 ਮਿਲੀਅਨ ਤੋਂ ਵੱਧ ਦਾ ਨਿਵੇਸ਼ ਕਰੇਗੀ।
more-than-100-aftershocks-follow-powerful-earthquake-in-japans-kyushu-region-death-toll-rises-to-13
Punjabi

ਜਾਪਾਨ ਦੇ ਕਿਊਸ਼ੂ ਖੇਤਰ 'ਚ 6.8 ਤੀਬਰਤਾ ਦੇ ਭੂਚਾਲ ਮਗਰੋਂ 100 ਤੋਂ ਵੱਧ ਝਟਕੇ, ਮ੍ਰਿਤਕਾਂ ਦੀ ਗਿਣਤੀ ਹੋਈ 13

ਜਾਪਾਨ ਦੇ ਸਾਊਥ ਵੈਸਟ ਵਿੱਚ ਪੈਂਦੇ Kyushu ਖੇਤਰ ਵਿੱਚ ਮੰਗਲਵਾਰ ਨੂੰ ਆਏ 6.8 ਤੀਬਰਤਾ ਦੇ ਭੂਚਾਲ ਤੋਂ ਬਾਅਦ ਹੁਣ ਤੱਕ 100 ਤੋਂ ਵੱਧ ਝਟਕੇ ਦਰਜ ਕੀਤੇ ਗਏ ਹਨ। ਇਸ ਆਫ਼ਤ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। Kumamoto ਸੂਬੇ ਵਿੱਚ ਬਚਾਅ ਟੀਮਾਂ ਤੇਜ਼ ਗਰਮੀ ਦੇ ਬਾਵਜੂਦ ਇੱਕ ਪੇਪਰ ਫੈਕਟਰੀ ਅਤੇ ਸ਼ਾਪਿੰਗ ਮਾਲ ਦੇ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ।
westjet-flight-attendants-sign-operational-wind-down-agreement-as-aug-2-strike-deadline-approaches
Punjabi

WestJet, flight attendants sign operational wind-down agreement as Aug. 2 strike deadline approaches

WestJet and the union representing approximately 4,400 flight attendants have signed an operational wind-down agreement outlining procedures to safely land aircraft and return cabin crew home in the event of a strike.
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link