11.77C Vancouver
ADS

Aug 17, 2021 12:33 AM -

ਬੀ.ਸੀ. 'ਚ ਕੋਵਿਡ-19 ਦੇ 1,434 ਕੋਵਿਡ-19 ਮਾਮਲੇ ਹੋਏ ਰਿਪੋਰਟ; ਐਕਟਿਵ ਮਾਮਲੇ 5,000 ਦੇ ਪਾਰ

Share On
b-c-reports-1-434-new-covid-19-cases-as-active-cases-rise-past-5-000
B.C.’s provincial health officer, Dr. Bonnie Henry during a press briefing in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 1,434 ਮਾਮਲੇ ਰਿਪੋਰਟ ਹੋਏ ਹਨ।

ਇਸ ਦੇ ਨਾਲ ਹੁਣ ਬੀ.ਸੀ. 'ਚ 7 ਦਿਨਾਂ ਦੀ ਰੋਲਿੰਗ ਐਵਰੇਜ 500 ਦੇ ਪਾਰ ਪਹੁੰਚ ਗਈ ਹੈ।

ਇੱਕ ਵਾਇਰਸ ਪੀੜਤ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 156,513 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,780 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 5,000 ਦਾ ਅੰਕੜਾ ਪਾਰ ਕਰਦੇ ਹੋਏ 5,090 ਤਕ ਪਹੁੰਚ ਗਈ ਹੈ।

ਕੁੱਲ 104 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 47 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਯਾਦ ਰਹੇ ਇਹ ਮਾਮਲੇ ਬੀਤੇ 3 ਦਿਨ ਦਾ ਅੰਕੜਾ ਦਰਸ਼ਾਉਂਦੇ ਹਨ ਜਿਸ ਦੌਰਾਨ ਸ਼ੁੱਕਰਵਾਰ ਨੂੰ 532, ਸ਼ਨੀਵਾਰ ਨੂੰ 441, ਅਤੇ ਐਤਵਾਰ ਨੂੰ 461 ਮਾਮਲੇ ਰਿਪੋਰਟ ਹੋਏ ਹਨ।

ਬੀ.ਸੀ. 'ਚ ਵੈਕਸੀਨੇਸ਼ਨ ਜਾਰੀ

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 7,230,961 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ ਕਰੀਬ 82.6% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 73.2% ਤਕ ਪਹੁੰਚ ਗਈ ਹੈ।

ਸੂਬੇ 'ਚ 3,393,049 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

Latest news

wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
new-gordie-howe-international-bridge-to-open-to-public-traffic-monday
Punjabi

ਕੈਨੇਡਾ ਅਤੇ ਅਮਰੀਕਾ ਵਿਚਕਾਰ ਨਵਾਂ ਗੋਰਡੀ ਹਾਵੇ ਇੰਟਰਨੈਸ਼ਨਲ ਬ੍ਰਿਜ ਅਗਲੇ ਹਫਤੇ ਜਾ ਰਿਹਾ ਖੁੱਲ੍ਹਣ

ਕੈਨੇਡਾ ਅਤੇ ਅਮਰੀਕਾ ਵਿਚਕਾਰ ਨਵਾਂ ਗੋਰਡੀ ਹਾਵੇ ਇੰਟਰਨੈਸ਼ਨਲ ਬ੍ਰਿਜ ਅਗਲੇ ਹਫ਼ਤੇ ਸੋਮਵਾਰ ਨੂੰ ਆਮ ਆਵਾਜਾਈ ਲਈ ਖੁੱਲ੍ਹਣ ਜਾ ਰਿਹਾ ਹੈ। ਫੈਡਰਲ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵਿੰਡਸਰ ਵਾਲੇ ਪਾਸੇ ਇਸ ਪੁਲ ਦੇ ਉਦਘਾਟਨ ਮੌਕੇ ਇਹ official ਐਲਾਨ ਕੀਤਾ। Detroit ਨਦੀ 'ਤੇ ਬਣਿਆ ਇਹ Cable-stayed ਪੁਲ ਓਨਟਾਰੀਓ ਦੇ ਵਿੰਡਸਰ ਅਤੇ ਅਮਰੀਕਾ ਦੇ Michigan ਨੂੰ ਆਪਸ ਵਿਚ ਜੋੜੇਦਾ ਹੈ।
sonam-wangchuk-ends-hunger-strike-reports-claim-congress-mp-vivek-tankha-helped-break-deadlock
Punjabi

ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖਤਮ, ਗੱਲਬਾਤ 'ਚ ਵਿਵੇਕ ਤਨਖਾ ਦੀ ਵਿਚੋਲਗੀ ਦਾ ਕੀਤਾ ਜਾ ਰਿਹਾ ਦਾਅਵਾ

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਤੋੜਨ ਵਿੱਚ ਕਾਂਗਰਸ ਸੰਸਦ ਮੈਂਬਰ ਦਾ ਰੋਲ ਸਾਹਮਣੇ ਆ ਰਿਹਾ ਹੈ। ਜਾਣਕਾਰੀ ਮੁਤਾਬਕ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜ ਸਭਾ ਮੈਂਬਰ ਵਿਵੇਕ ਤਨਖਾ ਨੇ ਸਰਕਾਰ ਅਤੇ ਵਾਂਗਚੁਕ ਵਿੱਚ ਗਤੀਰੋਧ ਨੂੰ ਖਤਮ ਕੀਤਾ।ਬੈਕਚੈਨਲ ਗੱਲਬਾਤ ਲਗਭਗ ਤਿੰਨ ਦਿਨਾਂ ਤੱਕ ਜਾਰੀ ਰਹੀ, ਜਿਸ ਵਿੱਚ ਵੱਖ-ਵੱਖ ਪੱਧਰਾਂ 'ਤੇ ਕੋਸ਼ਿਸ਼ਾਂ ਕੀਤੀਆਂ ਗਈਆਂ।
canada-ecuador-sign-free-trade-agreement-ottawa-says-deal-will-expand-opportunities-for-exporters
Punjabi

ਕੈਨੇਡਾ ਸਰਕਾਰ ਨੇ ਇਕੂਏਡੋਰ ਨਾਲ ਮੁਕਤ ਵਪਾਰ ਸਮਝੌਤੇ 'ਤੇ ਕੀਤੇ ਦਸਤਖਤ

ਕੈਨੇਡਾ ਸਰਕਾਰ ਨੇ ਅੱਜ ਅਧਿਕਾਰਤ ਤੌਰ 'ਤੇ ਇਕੂਏਡੋਰ ਨਾਲ ਮੁਕਤ ਵਪਾਰ ਸਮਝੌਤੇ 'ਤੇ ਹਸਤਾਖਰ ਕਰ ਦਿੱਤੇ ਹਨ। ਕਾਰਨੀ ਸਰਕਾਰ ਦੇ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਇਸ ਇਤਿਹਾਸਕ ਸਮਝੌਤੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਕਦਮ ਕੈਨੇਡੀਅਨ ਕਾਰੋਬਾਰਾਂ, ਵਰਕਰ ਅਤੇ ਐਕਸਪੋਟਰਜ਼ ਲਈ ਭਵਿੱਖ ਵਿਚ ਬੇਹੱਦ ਲਾਹੇਵੰਦ ਸਾਬਤ ਹੋਵੇਗਾ।
experts-say-latest-u-s-tariff-threats-could-affect-provinces-unevenly
Punjabi

ਅਮਰੀਕਾ ਦੀਆਂ ਨਵੀਆਂ ਟੈਰਿਫ਼ ਧਮਕੀਆਂ ਦਾ ਅਸਰ ਸੂਬਿਆਂ 'ਤੇ ਇਕਸਾਰ ਨਹੀਂ ਪਵੇਗਾ:ਮਾਹਰ

ਐਲਬਰਟਾ ਅਤੇ ਸਸਕੈਚਵਨ 'ਤੇ ਅਮਰੀਕਾ ਦੀਆਂ ਟੈਰਿਫ ਧਮਕੀਆਂ ਨੂੰ ਲੈ ਕੇ ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ ਨੇ ਰਾਹਤ ਭਰੀ ਜਾਣਕਾਰੀ ਸਾਂਝੀ ਕੀਤੀ ਹੈ। ਅਰਥਸ਼ਾਸਤਰ ਦੇ ਪ੍ਰੋਫੈਸਰ Trevor Tombe ਅਨੁਸਾਰ ਇਨ੍ਹਾਂ ਦੋਹਾਂ ਸੂਬਿਆਂ 'ਤੇ ਅਮਰੀਕਾ ਦੀਆਂ ਤਾਜ਼ਾ ਟੈਰਿਫ ਧਮਕੀਆਂ ਦਾ ਅਸਰ ਬਹੁਤ ਘੱਟ ਪਵੇਗਾ ਜਦਕਿ ਕੁੱਝ ਸੂਬਿਆਂ 'ਤੇ ਇਸ ਦੀ ਮਾਰ ਵਧੇਰੇ ਪਵੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link