12.17C Vancouver
ADS

Nov 9, 2021 1:28 AM - Connect News

ਬੀ.ਸੀ. 'ਚ ਕੋਵਿਡ-19 ਦੇ 1,438 ਮਾਮਲੇ ਤੇ 17 ਮੌਤਾਂ ਹੋਈਆਂ ਰਿਪੋਰਟ

Share On
b-c-reports-1-438-new-covid-19-cases-and-17-deaths-over-the-weekend
B.C.'s provincial health officer, Dr. Bonnie Henry during a press conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 1,438 ਮਾਮਲੇ ਰਿਪੋਰਟ ਹੋਏ ਹਨ। 17 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 209,703 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,228 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 4,282 ਤਕ ਪਹੁੰਚ ਗਈ ਹੈ।

ਕੁੱਲ 407 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 121 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਯਾਦ ਰਹੇ ਇਹ ਮਾਮਲੇ ਬੀਤੇ 3 ਦਿਨ ਦਾ ਅੰਕੜਾ ਦਰਸ਼ਾਉਂਦੇ ਹਨ ਜਿਸ ਦੌਰਾਨ ਸ਼ੁੱਕਰਵਾਰ ਨੂੰ 553, ਸ਼ਨੀਵਾਰ ਨੂੰ 462 ਅਤੇ ਐਤਵਾਰ ਨੂੰ 423 ਮਾਮਲੇ ਰਿਪੋਰਟ ਹੋਏ ਹਨ।

ਬੀ.ਸੀ. 'ਚ 3 ਹੋਰ ਆਊਟਬ੍ਰੇਕ ਐਲਾਨੇ

ਬੀ.ਸੀ. 'ਚ 3 ਹੋਰ ਹੈਲਥ ਕੇਅਰ ਫੈਸਿਲਟੀਸ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਫਰੇਜ਼ਰ ਹੈਲਥ ਵਿੱਚ ਸਥਿਤ ਬਰਨਬੀ ਹਸਪਤਾਲ, ਮੇਪਲਵੁਡ ਹਾਊਸ ਅਤੇ ਰੇਵੇਰਾ ਪਾਰਕਵੁਡ ਮੈਨਰ ਵਿੱਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਇਸ ਤੋਂ ਇਲਾਵਾ ਫਰੇਜ਼ਰ ਹੈਲਥ 'ਚ ਸਥਿਤ ਚਿਲਿਵੈਕ ਜਨਰਲ ਹਸਪਤਾਲ, ਰਿਡੋ ਰਿਟਾਇਰਮੈਂਟ ਰੈਜ਼ੀਡੈਂਸ, ਨੌਰਮੈਨ ਮੈਨਰ ਅਤੇ ਮੈਨੋ ਟੈਰੇਸ ਵੈਸਟ ਵਿੱਚ ਕੋਵਿਡ-19 ਆਊਟਬ੍ਰੇਕ ਖਤਮ ਹੋਈ ਐਲਾਨੀ ਗਈ ਹੈ।

ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 33 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।

ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਦਾ ਫੈਲਾਅ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 29 ਅਕਤੂਬਰ ਤੋਂ 4 ਨਵੰਬਰ ਵਿਚਾਲੇ ਦੇ 3,346 ਮਾਮਲਿਆਂ 'ਚ 2,018 (60.3%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 174 (5.2%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,154 (34.5%) ਦੱਸੀ ਗਈ ਹੈ।

ਇਸੇ ਦਰਮਿਆਨ 22 ਅਕਤੂਬਰ ਤੋਂ 4 ਨਵੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 460 ਦਾਖਲਿਆਂ 'ਚ 297 (64.6%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 28 (6.1%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 135 (29.3%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

Latest news

canadian-exports-face-50-per-cent-tariff-threat-as-carney-speaks-with-trump
Punjabi

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਦਾ ਖ਼ਤਰਾ, ਕਾਰਨੀ ਨੇ ਟਰੰਪ ਨਾਲ ਕੀਤੀ ਫੋਨ 'ਤੇ ਗੱਲਬਾਤ

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਲੱਗਣ ਦੇ ਮੰਡਰਾ ਰਹੇ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ, ਦੋਹਾਂ ਵਿਚਾਕਰ ਕਿਸੇ ਚਰਚਾ ਦੀ ਡਿਟੇਲਸ ਬਾਹਰ ਨਹੀਂ ਆਈ। ਕੈਨੇਡਾ 'ਤੇ ਟੈਰਿਫ ਲਾਗੂ ਹੋਣ ਵਿਚ ਹੁਣ 24 ਘੰਟੇ ਤੋਂ ਵੀ ਘੱਟ ਦਾ ਸਮਾਂ ਹੈ ਅਤੇ ਸਰਕਾਰ ਨੇ ਇਹ ਪਹਿਲਾਂ ਹੀ ਸੰਕੇਤ ਦਿੱਤਾ ਹੈ ਕਿ ਜੇ ਇਹ ਟੈਰਿਫਸ ਪ੍ਰਭਾਵੀ ਹੁੰਦੇ ਹਨ ਤਾਂ ਔਟਵਾ ਵੀ ਪਲਟਵਾਰ ਕਰ ਸਕਦਾ ਹੈ।
b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link