Jan 26, 2022 2:15 AM - Connect News

ਅੱਜ ਬੀ.ਸੀ. 'ਚ ਕੋਵਿਡ-19 ਦੇ 1,446 ਮਾਮਲੇ ਰਿਪੋਰਟ ਹੋਏ ਹਨ।
ਇੱਕ ਵਾਇਰਸ ਪੀੜਤ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 314,522 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,554 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 32,468 ਤਕ ਪਹੁੰਚ ਗਈ ਹੈ।
ਫਰੇਜ਼ਰ ਹੈਲਥ ਵਿੱਚ 14,715, ਵੈਨਕੂਵਰ ਕੋਸਟਲ ਹੈਲਥ ਵਿੱਚ 7,527, ਵੈਨਕੂਵਰ ਆਈਲੈਂਡ ਹੈਲਥ ਵਿੱਚ 1,679, ਇੰਟੀਰੀਅਰ ਹੈਲਥ ਵਿੱਚ 7,297 ਅਤੇ ਨੌਰਦਰਨ ਹੈਲਥ ਵਿੱਚ 1,246 ਐਕਟਿਵ ਮਾਮਲੇ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।
ਕੁੱਲ 985 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ ਵਿੱਚ 144 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਵਾਇਰਸ ਦਾ ਫੈਲਾਅ
ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 17 ਜਨਵਰੀ ਤੋਂ 23 ਜਨਵਰੀ ਵਿਚਾਲੇ ਦੇ 13,537 ਮਾਮਲਿਆਂ 'ਚ 3,083 (22.8%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।
ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 774 (5.7%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 9,680 (71.5%) ਦੱਸੀ ਗਈ ਹੈ।
ਇਸੇ ਦਰਮਿਆਨ 10 ਜਨਵਰੀ ਤੋਂ 23 ਜਨਵਰੀ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 1,118 ਦਾਖਲਿਆਂ 'ਚ 279 (25%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 51 (4.6%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।
ਇਸੇ ਦੌਰਾਨ 788 (70.4%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।




