Feb 4, 2022 1:04 AM - Connect News

ਅੱਜ ਬੀ.ਸੀ. 'ਚ ਕੋਵਿਡ-19 ਦੇ 1,518 ਮਾਮਲੇ ਰਿਪੋਰਟ ਹੋਏ ਹਨ। 13 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 329,143 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,656 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 25,554 ਤਕ ਪਹੁੰਚ ਗਈ ਹੈ।
ਫਰੇਜ਼ਰ ਹੈਲਥ ਵਿੱਚ 10,057, ਵੈਨਕੂਵਰ ਕੋਸਟਲ ਹੈਲਥ ਵਿੱਚ 5,024, ਵੈਨਕੂਵਰ ਆਈਲੈਂਡ ਹੈਲਥ ਵਿੱਚ 1,544, ਇੰਟੀਰੀਅਰ ਹੈਲਥ ਵਿੱਚ 7,759 ਅਤੇ ਨੌਰਦਰਨ ਹੈਲਥ ਵਿੱਚ 1,153 ਐਕਟਿਵ ਮਾਮਲੇ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।
ਕੁੱਲ 985 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ ਵਿੱਚ 145 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ 2 ਹੋਰ ਆਊਟਬ੍ਰੇਕ ਐਲਾਨੇ
ਬੀ.ਸੀ. ਵਿੱਚ 2 ਹੋਰ ਹੈਲਥ ਕੇਅਰ ਫੈਸਿਲਿਟੀਸ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।
ਇੰਟੀਰੀਅਰ ਹੈਲਥ ਵਿੱਚ ਸਥਿਤ ਟ੍ਰਿਨਿਟੀ ਕੇਅਰ ਸੈਂਟਰ ਅਤੇ ਗਿਲੀਸ ਹਾਊਸ 'ਚ ਆਊਟਬ੍ਰੇਕ ਐਲਾਨੀ ਗਈ ਹੈ।
ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 56 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।
ਇਸ 'ਚ 6 ਆਊਟਬ੍ਰੇਕ ਫਰੇਜ਼ਰ ਹੈਲਥ ਨਾਲ ਸੰਬੰਧਤ ਦੱਸੇ ਗਏ ਹਨ।
ਬੀ.ਸੀ. 'ਚ ਕੋਵਿਡ-19 ਸੰਬੰਧੀ ਵੈਕਸੀਨੇਸ਼ਨ ਤੇ ਵਾਇਰਸ ਦੇ ਫੈਲਾਅ ਦੀ ਹੋਰ ਜਾਣਕਾਰੀ ਲਈ ਲਿੰਕ ਕਲਿਕ ਕਰੋ:




