13.22C Vancouver
ADS

Aug 31, 2021 12:39 AM -

ਬੀ.ਸੀ. 'ਚ ਕੋਵਿਡ-19 ਦੇ 1,853 ਮਾਮਲੇ ਤੇ 7 ਮੌਤਾਂ ਹੋਈਆਂ ਰਿਪੋਰਟ

Share On
b-c-reports-1-853-new-covid-19-cases-and-seven-deaths
B.C.’s provincial health officer, Dr. Bonnie Henry during a press briefing in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 1,853 ਮਾਮਲੇ ਰਿਪੋਰਟ ਹੋਏ ਹਨ।

ਇਸ ਦੇ ਨਾਲ ਹੁਣ ਬੀ.ਸੀ. 'ਚ 7 ਦਿਨਾਂ ਦੀ ਰੋਲਿੰਗ ਐਵਰੇਜ 700 ਦੇ ਪਾਰ ਪਹੁੰਚ ਗਈ ਹੈ।

7 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 165,413 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,814 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 5,918 ਤਕ ਪਹੁੰਚ ਗਈ ਹੈ।

ਕੁੱਲ 176 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 91 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਯਾਦ ਰਹੇ ਇਹ ਮਾਮਲੇ ਬੀਤੇ 3 ਦਿਨ ਦਾ ਅੰਕੜਾ ਦਰਸ਼ਾਉਂਦੇ ਹਨ ਜਿਸ ਦੌਰਾਨ ਸ਼ੁੱਕਰਵਾਰ ਨੂੰ 769, ਸ਼ਨੀਵਾਰ ਨੂੰ 581, ਅਤੇ ਐਤਵਾਰ ਨੂੰ 503 ਮਾਮਲੇ ਰਿਪੋਰਟ ਹੋਏ ਹਨ।

ਬੀ.ਸੀ. 'ਚ 7.4 ਮਿਲੀਅਨ ਤੋਂ ਵਧੇਰੇ ਵੈਕਸੀਨ ਖੁਰਾਕਾਂ ਹੋ ਚੁੱਕੀਆਂ ਪ੍ਰਦਾਨ

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 7,453,107 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ ਕਰੀਬ 84.2% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 76.4% ਤਕ ਪਹੁੰਚ ਗਈ ਹੈ।

ਸੂਬੇ 'ਚ 3,541,731 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਮਾਮਲਿਆਂ ਦੀ ਦਿੱਤੀ ਜਾਣਕਾਰੀ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 13 ਅਗਸਤ ਤੋਂ 26 ਅਗਸਤ ਵਿਚਾਲੇ ਦੇ ਮਾਮਲਿਆਂ 'ਚ 3,255 (71.3%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 477 (10.4%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 833 (18.2%) ਦੱਸੀ ਗਈ ਹੈ।

ਇਸੇ ਦਰਮਿਆਨ 13 ਅਗਸਤ ਤੋਂ 26 ਅਗਸਤ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 217 ਦਾਖਲਿਆਂ 'ਚ 172 ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 14 ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 31 ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

ਬੀਤੇ ਇੱਕ ਹਫ਼ਤੇ 'ਚ ਪ੍ਰਤੀ 100,000 ਲੋਕਾਂ 'ਚ ਕੋਵਿਡ-19 ਮਾਮਲਿਆਂ ਦੀ ਗਿਣਤੀ ਅਨਵੈਕਸੀਨੇਟਿਡ ਲੋਕਾਂ 'ਚ 208.3, ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ 'ਚ 111.1 ਅਤੇ ਦੋਵੇਂ ਵੈਕਸੀਨ ਹਾਸਿਲ ਕਰਨ ਵਾਲਿਆਂ 'ਚ ਕਰੀਬ 26.2 ਦੱਸੀ ਗਈ ਹੈ।

Latest news

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link