19.67C Vancouver
ADS

Sep 14, 2021 1:00 AM -

ਬੀ.ਸੀ. 'ਚ ਕੋਵਿਡ-19 ਦੇ 1,984 ਮਾਮਲੇ ਤੇ 9 ਮੌਤਾਂ ਹੋਈਆਂ ਰਿਪੋਰਟ

Share On
b-c-reports-1-984-covid-19-cases-and-9-deaths
B.C.'s provincial health officer, Dr. Bonnie Henry during a press conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 1,984 ਮਾਮਲੇ ਰਿਪੋਰਟ ਹੋਏ ਹਨ।

9 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 175,142 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,865 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 5,825 ਤਕ ਪਹੁੰਚ ਗਈ ਹੈ।

ਕੁੱਲ 278 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 139 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਯਾਦ ਰਹੇ ਇਹ ਮਾਮਲੇ ਬੀਤੇ 3 ਦਿਨ ਦਾ ਅੰਕੜਾ ਦਰਸ਼ਾਉਂਦੇ ਹਨ ਜਿਸ ਦੌਰਾਨ ਸ਼ੁੱਕਰਵਾਰ ਨੂੰ 823, ਸ਼ਨੀਵਾਰ ਨੂੰ 641 ਅਤੇ ਐਤਵਾਰ ਨੂੰ 520 ਮਾਮਲੇ ਰਿਪੋਰਟ ਹੋਏ ਹਨ।

ਵੈਕਸੀਨੇਟਿਡ ਅਤੇ ਅਨਵੈਕਸੀਨੇਟਿਡ ਲੋਕਾਂ 'ਚ ਕੋਵਿਡ-19 ਦਾ ਫੈਲਾਅ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 3 ਸਿਤੰਬਰ ਤੋਂ 9 ਸਿਤੰਬਰ ਵਿਚਾਲੇ ਦੇ 4,779 ਮਾਮਲਿਆਂ 'ਚ 3,305 (69.2%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 411 (8.6%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,063 (22.2%) ਦੱਸੀ ਗਈ ਹੈ।

ਇਸੇ ਦਰਮਿਆਨ 27 ਅਗਸਤ ਤੋਂ 9 ਸਿਤੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 348 ਦਾਖਲਿਆਂ 'ਚ 282 (81%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ, ਜਦਕਿ 18 (5.2%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 48 (13.8%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

ਬੀ.ਸੀ. 'ਚ 2 ਹੋਰ ਹੈਲਥ ਕੇਅਰ ਫੈਸਿਲਿਟੀਸ 'ਚ ਆਊਟਬ੍ਰੇਕ ਦਾ ਐਲਾਨ

ਬੀ.ਸੀ. 'ਚ 2 ਹੋਰ ਹੈਲਥ ਕੇਅਰ ਫੈਸਿਲਟੀਸ 'ਚ ਆਊਟਬ੍ਰੇਕ ਐਲਾਨੀ ਗਈ ਹੈ।

ਇੰਟੀਰੀਅਰ ਵਿੱਚ ਸਥਿਤ ਕੂਟਨੀ ਬਾਊਂਡਰੀ ਰੀਜਨਲ ਹਸਪਤਾਲ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਇਸ ਤੋਂ ਇਲਾਵਾ ਵੈਨਕੂਵਰ ਕੋਸਟਲ ਹੈਲਥ ਵਿੱਚ ਓਪਲ ਬਾਈ ਐਲੀਮੈਂਟ ਵਿੱਚ ਆਊਟਬ੍ਰੇਕ ਐਲਾਨੀ ਗਈ ਹੈ।

ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 24 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link