Jun 19, 2021 1:22 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 109 ਮਾਮਲੇ ਰਿਪੋਰਟ ਹੋਏ ਹਨ।
ਵੀਰਵਾਰ ਤੋਂ ਸ਼ੁੱਕਰਵਾਰ ਵਿਚਾਲੇ ਇੱਕ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 146,902 ਤਕ ਪਹੁੰਚ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,740 ਹੋ ਚੁੱਕੀ ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 1,389 ਤਕ ਪਹੁੰਚ ਗਈ ਹੈ।
ਕੁੱਲ 128 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 48 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਕੋਵਿਡ-19 ਵੈਕਸੀਨੇਸ਼ਨ ਦੀ ਪ੍ਰੀਕਿਰਿਆ ਤੇਜ਼ੀ ਨਾਲ ਜਾਰੀ
ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 4,296,151 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।
ਸੂਬੇ ਦੇ 76.7% ਐਡਲਟ ਲੋਕਾਂ ਨੂੰ ਵੈਕਸੀਨ ਦੀ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।
ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।
ਇਸ ਦੌਰਾਨ 7,68,008 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।




