Jun 9, 2021 11:26 PM -

ਅੱਜ ਬੀ.ਸੀ. 'ਚ ਕੋਵਿਡ-19 ਦੇ 148 ਮਾਮਲੇ ਰਿਪੋਰਟ ਹੋਏ ਹਨ।
ਸੂਬੇ 'ਚ 3 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 145,843 ਤਕ ਪਹੁੰਚ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,725 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 1,975 ਤਕ ਪਹੁੰਚ ਗਈ ਹੈ।
ਕੁੱਲ 195 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 47 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਸੂਬੇ 'ਚ 3.7 ਮਿਲੀਅਨ ਦੇ ਕਰੀਬ ਵੈਕਸੀਨ ਖੁਰਾਕਾਂ ਹੋ ਚੁੱਕੀਆਂ ਪ੍ਰਦਾਨ
ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 3,749,758 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।
ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।
ਇਸ ਦੌਰਾਨ 390,264 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।




