11.31C Vancouver
ADS

Jul 28, 2021 12:44 AM -

ਬੀ.ਸੀ. 'ਚ ਕਰੀਬ 6 ਹਫ਼ਤਿਆਂ 'ਚ ਕੋਵਿਡ-19 ਮਾਮਲਿਆਂ ਦਾ ਸਭ ਤੋਂ ਵੱਡਾ ਵਾਧਾ, 150 ਮਾਮਲੇ ਹੋਏ ਰਿਪੋਰਟ

Share On
b-c-reports-150-new-covid-19-cases-in-the-past-24-hours
Provincial Health Officer, Dr. Bonnie Henry during a news conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 150 ਮਾਮਲੇ ਰਿਪੋਰਟ ਹੋਏ ਹਨ।

ਇਹ 11 ਜੂਨ ਤੋਂ ਬਾਅਦ ਸੂਬੇ 'ਚ ਰਿਪੋਰਟ ਹੋਇਆ ਇੱਕੋ ਦਿਨ ਦਾ ਸਭ ਤੋਂ ਵੱਡਾ ਵਾਧਾ ਹੈ।

ਕਿਸੇ ਵਾਇਰਸ ਪੀੜਤ ਦੀ ਮੌਤ ਰਿਪੋਰਟ ਨਹੀਂ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 149,259 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,768 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 783 ਤਕ ਪਹੁੰਚ ਗਈ ਹੈ।

ਕੁੱਲ 44 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 22 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਵੈਕਸੀਨੇਸ਼ਨ ਪ੍ਰੀਕਿਰਿਆ ਜਾਰੀ

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 6,637,241 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ ਕਰੀਬ 80.7% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 62.3% ਤਕ ਪਹੁੰਚ ਗਈ ਹੈ।

ਸੂਬੇ 'ਚ 2,887,730 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

Latest news

highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link