Oct 13, 2021 12:52 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 2,090 ਮਾਮਲੇ ਰਿਪੋਰਟ ਹੋਏ ਹਨ।
28 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 194,581 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,029 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 5,183 ਤਕ ਪਹੁੰਚ ਗਈ ਹੈ।
ਕੁੱਲ 357 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 153 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਕੋਵਿਡ-19 ਦਾ ਫੈਲਾਅ
ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 4 ਅਕਤੂਬਰ ਤੋਂ 10 ਅਕਤੂਬਰ ਵਿਚਾਲੇ ਦੇ 4,341 ਮਾਮਲਿਆਂ 'ਚ 2,649 (61%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।
ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 310 (7.1%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,382 (31.8%) ਦੱਸੀ ਗਈ ਹੈ।
ਇਸੇ ਦਰਮਿਆਨ 27 ਸਿਤੰਬਰ ਤੋਂ 10 ਅਕਤੂਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 383 ਦਾਖਲਿਆਂ 'ਚ 253 (66.1%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ, ਜਦਕਿ 29 (7.6%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।
ਇਸੇ ਦੌਰਾਨ 101 (26.4%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।
ਬੀ.ਸੀ. 'ਚ 2 ਹੋਰ ਲੌਂਗ ਟਰਮ ਹੋਮਸ 'ਚ ਆਊਟਬ੍ਰੇਕ ਦਾ ਐਲਾਨ
ਬੀ.ਸੀ. 'ਚ 2 ਹੋਰ ਹੈਲਥ ਕੇਅਰ ਫੈਸਿਲਟੀਸ 'ਚ ਆਊਟਬ੍ਰੇਕ ਐਲਾਨੀ ਗਈ ਹੈ।
ਫਰੇਜ਼ਰ ਹੈਲਥ ਵਿੱਚ ਸਥਿਤ ਵੈਸਟ ਸ਼ੋਰ ਲੇਲਮ ਅਤੇ ਐਵਰਗਰੀਨ ਮੈਨਰ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।
ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 19 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।




