15.99C Vancouver
ADS

Jan 15, 2022 1:28 AM - Connect News

ਬੀ.ਸੀ. 'ਚ ਕੋਵਿਡ-19 ਦੇ 2,275 ਮਾਮਲੇ ਹੋਏ ਰਿਪੋਰਟ; ਹਸਪਤਾਲ 'ਚ ਦਾਖਿਲ ਵਾਇਰਸ ਪੀੜਤਾਂ ਦੀ ਗਿਣਤੀ ਪਹੁੰਚੀ 600 ਦੇ ਪਾਰ

Share On
b-c-reports-2-275-new-covid-19-cases-as-hospitalizations-rise-past-600
B.C's provincial health officer, Dr. Bonnie Henry during a press conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 2,275 ਮਾਮਲੇ ਰਿਪੋਰਟ ਹੋਏ ਹਨ।

6 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 293,521 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,468 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 35,943 ਤਕ ਪਹੁੰਚ ਗਈ ਹੈ।

ਫਰੇਜ਼ਰ ਹੈਲਥ ਵਿੱਚ 17,256, ਵੈਨਕੂਵਰ ਕੋਸਟਲ ਹੈਲਥ ਵਿੱਚ 9,397, ਵੈਨਕੂਵਰ ਆਈਲੈਂਡ ਹੈਲਥ ਵਿੱਚ 3,016, ਇੰਟੀਰੀਅਰ ਹੈਲਥ ਵਿੱਚ 4,916 ਅਤੇ ਨੌਰਦਰਨ ਹੈਲਥ ਵਿੱਚ 1,346 ਐਕਟਿਵ ਮਾਮਲੇ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਕੁੱਲ 646 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ ਵਿੱਚ 95 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਇੱਕ ਹੋਰ ਹੈਲਥ ਕੇਅਰ ਆਊਟਬ੍ਰੇਕ ਦਾ ਐਲਾਨ

ਬੀ.ਸੀ. ਵਿੱਚ ਇੱਕ ਹੋਰ ਹੈਲਥ ਕੇਅਰ ਫੈਸਿਲਿਟੀ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਆਈਲੈਂਡ ਹੈਲਥ ਵਿੱਚ ਸਥਿਤ ਰਾਇਲ ਜੁਬਲੀ ਹਸਪਤਾਲ ਵਿੱਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਹਾਲਾਂਕਿ ਫਰੇਜ਼ਰ ਹੈਲਥ ਵਿੱਚ ਸਥਿਤ ਜ਼ੌਰਨੀ ਐਲਜ਼ਾਈਮਰ ਸੈਂਟਰ, ਫੋਰਟ ਲੈਂਗਲੀ ਸੀਨੀਅਰਸ ਕਮਿਊਨਿਟੀ, ਦ ਰੈਜ਼ੀਡੈਂਸ ਇਨ ਮਿਸ਼ਨ, ਡਾਨੀਆ ਹੋਮ ਅਤੇ ਵਾਈਟ ਰੌਕ ਸੀਨੀਅਰਸ ਵਿਲੇਜ ਵਿੱਚ ਆਊਟਬ੍ਰੇਕ ਖਤਮ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 46 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।

ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਦਾ ਫੈਲਾਅ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 6 ਜਨਵਰੀ ਤੋਂ 12 ਜਨਵਰੀ ਵਿਚਾਲੇ ਦੇ 17,304 ਮਾਮਲਿਆਂ 'ਚ 3,105 (17.9%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 630 (3.6%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 13,569 (78.5%) ਦੱਸੀ ਗਈ ਹੈ।

ਇਸੇ ਦਰਮਿਆਨ 30 ਦਿਸੰਬਰ ਤੋਂ 12 ਜਨਵਰੀ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 750 ਦਾਖਲਿਆਂ 'ਚ 221 (29.5%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 35 (4.7%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 494 (65.8%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

Latest news

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link