9.81C Vancouver
ADS

Jan 20, 2022 1:26 AM - Connect News

ਬੀ.ਸੀ. 'ਚ ਕੋਵਿਡ-19 2,387 ਮਾਮਲੇ ਤੇ 13 ਮੌਤਾਂ ਹੋਈਆਂ ਰਿਪੋਰਟ; ਹਸਪਤਾਲ 'ਚ ਦਾਖਿਲ ਵਾਇਰਸ ਪੀੜਤਾਂ ਦੀ ਗਿਣਤੀ ਪਹੁੰਚੀ 900 ਦੇ ਨੇੜ

Share On
b-c-reports-2-387-new-covid-19-cases-and-13-deaths
B.C's provincial health officer, Dr. Bonnie Henry during a press conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 2,387 ਮਾਮਲੇ ਰਿਪੋਰਟ ਹੋਏ ਹਨ।

13 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 303,565 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,500 ਦਾ ਅੰਕੜਾ ਪਾਰ ਕਰਦੇ ਹੋਏ 2,505 ਤਕ ਪਹੁੰਚ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 35,770 ਤਕ ਪਹੁੰਚ ਗਈ ਹੈ।

ਫਰੇਜ਼ਰ ਹੈਲਥ ਵਿੱਚ 17,441, ਵੈਨਕੂਵਰ ਕੋਸਟਲ ਹੈਲਥ ਵਿੱਚ 8,945, ਵੈਨਕੂਵਰ ਆਈਲੈਂਡ ਹੈਲਥ ਵਿੱਚ 2,095, ਇੰਟੀਰੀਅਰ ਹੈਲਥ ਵਿੱਚ 5,769 ਅਤੇ ਨੌਰਦਰਨ ਹੈਲਥ ਵਿੱਚ 1,504 ਐਕਟਿਵ ਮਾਮਲੇ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਕੁੱਲ 895 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ ਵਿੱਚ 115 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ 5 ਹੋਰ ਹੈਲਥ ਕੇਅਰ ਆਊਟਬ੍ਰੇਕ ਐਲਾਨੇ

ਬੀ.ਸੀ. ਵਿੱਚ 5 ਹੋਰ ਹੈਲਥ ਕੇਅਰ ਫੈਸਿਲਿਟੀਸ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਇੰਟੀਰੀਅਰ ਹੈਲਥ ਵਿੱਚ ਸਥਿਤ ਜੋਸਫ ਕਰੀਕ ਕੇਅਰ 'ਚ ਆਊਟਬ੍ਰੇਕ ਐਲਾਨੀ ਗਈ ਹੈ।

ਇਸ ਤੋਂ ਇਲਾਵਾ ਆਈਲੈਂਡ ਹੈਲਥ ਵਿੱਚ ਸਥਿਤ ਈਗਲ ਰਿਜ ਮੈਨਰ, ਸਿਡਨੀ ਆਲ ਕੇਅਰ, ਸਨਰਾਈਜ ਆਫ ਵਿਕਟੋਰੀਆ ਅਤੇ ਕੋਮੌਕਸ ਵੈਲੀ ਸੀਨੀਅਰਸ ਵਿਲੇਜ ਵਿੱਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 56 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।

ਬੀ.ਸੀ. ਵਿੱਚ ਵਾਇਰਸ ਦਾ ਫੈਲਾਅ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 11 ਜਨਵਰੀ ਤੋਂ 17 ਜਨਵਰੀ ਵਿਚਾਲੇ ਦੇ 14,934 ਮਾਮਲਿਆਂ 'ਚ 3,208 (21.5%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 662 (4.4%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 11,064 (74.1%) ਦੱਸੀ ਗਈ ਹੈ।

ਇਸੇ ਦਰਮਿਆਨ 4 ਜਨਵਰੀ ਤੋਂ 17 ਜਨਵਰੀ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 1,062 ਦਾਖਲਿਆਂ 'ਚ 286 (26.9%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 52 (4.9%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 724 (68.2%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link