18.57C Vancouver
ADS

Sep 8, 2021 1:22 AM -

ਬੀ.ਸੀ. 'ਚ ਕੋਵਿਡ-19 ਦੇ 2,425 ਮਾਮਲੇ ਤੇ 15 ਮੌਤਾਂ ਹੋਈਆਂ ਰਿਪੋਰਟ

Share On
b-c-reports-2-425-new-covid-19-cases-and-15-deaths
B.C.'s provincial health officer, Dr. Bonnie Henry during a press conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 2,425 ਮਾਮਲੇ ਰਿਪੋਰਟ ਹੋਏ ਹਨ।

15 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 170,750 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,842 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 5,465 ਤਕ ਪਹੁੰਚ ਗਈ ਹੈ।

ਕੁੱਲ 255 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 126 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਇਹ ਮਾਮਲੇ ਬੀਤੇ 4 ਦਿਨ ਦਾ ਅੰਕੜਾ ਦਰਸ਼ਾਉਂਦੇ ਹਨ।

ਇਸ ਦੌਰਾਨ ਸ਼ੁੱਕਰਵਾਰ ਨੂੰ 695, ਸ਼ਨੀਵਾਰ ਨੂੰ 634, ਐਤਵਾਰ ਨੂੰ 563 ਅਤੇ ਸੋਮਵਾਰ ਨੂੰ 533 ਮਾਮਲੇ ਰਿਪੋਰਟ ਹੋਏ ਹਨ।

ਬੀ.ਸੀ. 'ਚ ਵੈਕਸੀਨੇਸ਼ਨ ਪ੍ਰੀਕਿਰਿਆ ਜਾਰੀ

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 7,545,871 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ ਕਰੀਬ 85.1% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 77.6% ਤਕ ਪਹੁੰਚ ਗਈ ਹੈ।

ਸੂਬੇ 'ਚ 3,594,929 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

ਬੀ.ਸੀ. 'ਚ 3 ਹੋਰ ਆਊਟਬ੍ਰੇਕ ਐਲਾਨੇ

ਬੀ.ਸੀ. 'ਚ 3 ਹੋਰ ਹੈਲਥ ਕੇਅਰ ਫੈਸਿਲਟੀਸ 'ਚ ਆਊਟਬ੍ਰੇਕ ਐਲਾਨੀ ਗਈ ਹੈ।

ਵੈਨਕੂਵਰ ਕੋਸਟਲ ਹੈਲਥ ਵਿੱਚ ਸਥਿਤ ਲੁਈਸ ਬ੍ਰਾਇਰ ਹੋਮ ਅਤੇ ਹਸਪਤਾਲ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਇਸ ਤੋਂ ਇਲਾਵਾ ਇੰਟੀਰੀਅਰ ਹੈਲਥ ਵਿੱਚ ਹੈਮਲੈਟਸ ਵੈਸਟਸਾਈਡ ਅਤੇ ਜੋਸਫ ਕਰੀਕ ਕੇਅਰ ਵਿਲੇਜ ਵਿੱਚ ਆਊਟਬ੍ਰੇਕ ਐਲਾਨੀ ਗਈ ਹੈ।

ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 21 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link