11.86C Vancouver
ADS

Dec 21, 2021 2:11 AM - Connect News

ਬੀ.ਸੀ. 'ਚ ਕੋਵਿਡ-19 ਦੇ 2,550 ਮਾਮਲੇ ਤੇ 3 ਮੌਤਾਂ ਹੋਈਆਂ ਰਿਪੋਰਟ; ਐਕਟਿਵ ਮਾਮਲੇ 5,000 ਤੋਂ ਪਾਰ

Share On
b-c-reports-2-550-new-covid-19-cases-and-3-deaths
B.C.'s provincial health officer, Dr. Bonnie Henry during a press conference in Victoria. (B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 2,550 ਮਾਮਲੇ ਰਿਪੋਰਟ ਹੋਏ ਹਨ।

3 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 228,335 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,402 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 5,000 ਦਾ ਅੰਕੜਾ ਪਾਰ ਕਰਦੇ ਹੋਏ 5,435 ਤਕ ਪਹੁੰਚ ਗਈ ਹੈ।

ਕੁੱਲ 185 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 77 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਯਾਦ ਰਹੇ ਇਹ ਮਾਮਲੇ ਬੀਤੇ 3 ਦਿਨਾਂ ਦਾ ਅੰਕੜਾ ਦਰਸ਼ਾਉਂਦੇ ਹਨ ਜਿਸ ਦੌਰਾਨ ਸ਼ੁੱਕਰਵਾਰ ਨੂੰ 911, ਸ਼ਨੀਵਾਰ ਨੂੰ 832 ਅਤੇ ਐਤਵਾਰ ਨੂੰ 807 ਮਾਮਲੇ ਰਿਪੋਰਟ ਹੋਏ ਹਨ।

ਸੂਬੇ 'ਚ ਓਮੀਕਰੌਨ ਵੇਰੀਐਂਟ ਦੇ ਮਾਮਲਿਆਂ ਦੀ ਕੱਲ ਸਾਂਝੀ ਕੀਤੀ ਜਾਵੇਗੀ ਅਪਡੇਟ

ਸੋਮਵਾਰ ਨੂੰ ਬੀ.ਸੀ. 'ਚ ਸਾਂਝੀ ਕੀਤੀ ਗਈ ਕੋਵਿਡ-19 ਸੰਬੰਧੀ ਅਪਡੇਟ 'ਚ ਦੱਸਿਆ ਗਿਆ ਕਿ ਓਮੀਕਰੌਨ ਵੇਰੀਐਂਟ ਦੇ ਮਾਮਲਿਆਂ ਸੰਬੰਧੀ ਅਪਡੇਟ ਮੰਗਲਵਾਰ ਨੂੰ ਸਾਂਝੀ ਕੀਤੀ ਜਾਵੇਗੀ।

ਸੋਮਵਾਰ ਨੂੰ ਇਸ ਸੰਬੰਧੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਯਾਦ ਰਹੇ ਬੀ.ਸੀ. 'ਚ ਕੋਵਿਡ-19 ਦੇ ਨਵੇਂ ਵੇਰੀਐਂਟ ਓਮੀਕਰੌਨ ਦੇ 302 ਮਾਮਲੇ ਰਿਪੋਰਟ ਹੋ ਚੁੱਕੇ ਹਨ।

ਇਹ ਸ਼ੁੱਕਰਵਾਰ ਤਕ ਦਾ ਅੰਕੜਾ ਹੈ।

ਸ਼ੁੱਕਰਵਾਰ ਦੀ ਸੂਬੇ ਦੀ ਕੋਵਿਡ-19 ਸੰਬੰਧੀ ਅਪਡੇਟ 'ਚ ਦੱਸਿਆ ਗਿਆ ਸੀ ਕਿ ਸੂਬੇ 'ਚ ਵੈਨਕੂਵਰ ਕੋਸਟਲ ਹੈਲਥ ਵਿੱਚ 93, ਫਰੇਜ਼ਰ ਹੈਲਥ ਵਿੱਚ 58, ਇੰਟੀਰੀਅਰ ਹੈਲਥ ਵਿੱਚ 5, ਨੌਰਦਰਨ ਹੈਲਥ ਵਿੱਚ 1 ਅਤੇ ਆਈਲੈਂਡ ਹੈਲਥ ਵਿੱਚ ਵੇਰੀਐਂਟ ਦੇ 145 ਮਾਮਲੇ ਸਾਹਮਣੇ ਆ ਚੁੱਕੇ ਹਨ।

Latest news

9-migrants-bodies-recovered-after-boat-capsizes-off-libya
Punjabi

ਲੀਬੀਆ ’ਚ ਕਿਸ਼ਤੀ ਪਲਟਣ ਮਗਰੋਂ 9 ਪ੍ਰਵਾਸੀਆਂ ਦੀਆਂ ਲਾਸ਼ਾਂ ਬਰਾਮਦ

ਲੀਬੀਆ ਦੀ ਰਾਜਧਾਨੀ ਤ੍ਰਿਪੋਲੀ ਦੇ ਪੂਰਬੀ ਇਲਾਕੇ ਵਿੱਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਪਿਛਲੇ ਦੋ ਦਿਨਾਂ ਦੌਰਾਨ ਲਗਭਗ 9 ਪ੍ਰਵਾਸੀਆਂ ਦੀਆਂ ਲਾਸ਼ਾਂ ਸਮੁੰਦਰੀ ਤੱਟ ਤੋਂ ਬਰਾਮਦ ਕੀਤੀਆਂ ਗਈਆਂ ਹਨ। ਤ੍ਰਿਪੋਲੀ ਰੈੱਡ ਕ੍ਰੇਸੈਂਟ ਮੁਤਾਬਕ ਲਾਸ਼ਾਂ ਤਾਜੌਰਾ ਇਲਾਕੇ ਤੋਂ ਮਿਲੀਆਂ ਹਨ, ਜੋ ਤ੍ਰਿਪੋਲੀ ਤੋਂ ਲਗਭਗ 22 ਕਿਲੋਮੀਟਰ ਦੂਰ ਹੈ।
calgary-shaw-by-election-set-for-sept-14-following-vacant-seat
Punjabi

ਕੈਲਗਰੀ-ਸ਼ਾਅ ਉਪ-ਚੋਣ 14 ਸਤੰਬਰ ਨੂੰ, ਨਾਮਜ਼ਦਗੀਆਂ ਦੀ ਆਖ਼ਰੀ ਮਿਤੀ 27 ਅਗਸਤ

ਇਲੈਕਸ਼ਨ ਐਲਬਰਟਾ ਨੇ ਪੁਸ਼ਟੀ ਕੀਤੀ ਕਿ ਕੈਲਗਰੀ-Shaw ਵਿਧਾਨ ਸਭਾ ਹਲਕੇ ਲਈ ਉਪ-ਚੋਣ 14 ਸਤੰਬਰ ਨੂੰ ਕਰਵਾਈ ਜਾਵੇਗੀ। ਇਸ ਹਲਕੇ ਵਿੱਚ ਚੋਣ ਕਰਵਾਉਣ ਲਈ ਅਧਿਕਾਰਤ ਤੌਰ 'ਤੇ Writ ਜਾਰੀ ਕਰ ਦਿੱਤੀ ਗਈ ਹੈ।ਇਹ ਸੀਟ ਮਈ ਮਹੀਨੇ ਤੋਂ ਖ਼ਾਲੀ ਪਈ ਸੀ, ਜਦੋਂ ਵਾਤਾਵਰਣ ਅਤੇ ਸੁਰੱਖਿਅਤ ਖੇਤਰ ਬਾਰੇ ਸਾਬਕਾ ਮੰਤਰੀ Rebecca Schulz ਨੇ ਆਪਣੇ ਖ਼ਿਲਾਫ਼ ਚੱਲੀ ਰੀਕਾਲ ਪਟੀਸ਼ਨ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ।
petition-to-remove-u-s-ambassador-pete-hoekstra-surpasses-225-000-signatures
Punjabi

ਹੋਇਕਸਟਰਾ ਨੂੰ ਹਟਾਉਣ ਦੀ ਪਟੀਸ਼ਨ ’ਤੇ ਦਸਤਖ਼ਤ 2.25 ਲੱਖ ਤੋਂ ਪਾਰ

ਕੈਨੇਡਾ ਵਿਚ ਅਮਰੀਕਾ ਦੇ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ ਚੱਲ ਰਹੀ ਪਟੀਸ਼ਨ 'ਤੇ ਦਸਤਖ਼ਤ 225,000 ਤੋਂ ਪਾਰ ਹੋ ਗਏ ਹਨ। ਹਾਲਾਂਕਿ, ਮਾਹਰਾਂ ਦਾ ਤਰਕ ਹੈ ਕਿ ਹੋਇਕਸਟਰਾ ਦੇ actions ਉਸ ਪੱਧਰ ਤੱਕ ਨਹੀਂ ਪਹੁੰਚੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ।
canadian-exports-face-50-per-cent-tariff-threat-as-carney-speaks-with-trump
Punjabi

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਦਾ ਖ਼ਤਰਾ, ਕਾਰਨੀ ਨੇ ਟਰੰਪ ਨਾਲ ਕੀਤੀ ਫੋਨ 'ਤੇ ਗੱਲਬਾਤ

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਲੱਗਣ ਦੇ ਮੰਡਰਾ ਰਹੇ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ, ਦੋਹਾਂ ਵਿਚਾਕਰ ਕਿਸੇ ਚਰਚਾ ਦੀ ਡਿਟੇਲਸ ਬਾਹਰ ਨਹੀਂ ਆਈ। ਕੈਨੇਡਾ 'ਤੇ ਟੈਰਿਫ ਲਾਗੂ ਹੋਣ ਵਿਚ ਹੁਣ 24 ਘੰਟੇ ਤੋਂ ਵੀ ਘੱਟ ਦਾ ਸਮਾਂ ਹੈ ਅਤੇ ਸਰਕਾਰ ਨੇ ਇਹ ਪਹਿਲਾਂ ਹੀ ਸੰਕੇਤ ਦਿੱਤਾ ਹੈ ਕਿ ਜੇ ਇਹ ਟੈਰਿਫਸ ਪ੍ਰਭਾਵੀ ਹੁੰਦੇ ਹਨ ਤਾਂ ਔਟਵਾ ਵੀ ਪਲਟਵਾਰ ਕਰ ਸਕਦਾ ਹੈ।
b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link