Mar 23, 2022 12:27 AM - The Canadian Press

ਅੱਜ ਬੀ.ਸੀ. 'ਚ ਕੋਵਿਡ-19 ਦੇ 259 ਮਾਮਲੇ ਰਿਪੋਰਟ ਹੋਏ ਹਨ।
ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਬਚਾਅ ਰਿਹਾ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 354,343 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,974 ਹੋ ਚੁੱਕੀ ਹੈ।
ਕੁੱਲ 254 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ ਵਿੱਚ 48 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਸੂਬੇ 'ਚ 14 ਮਾਰਚ ਤੋਂ 20 ਮਾਰਚ ਵਿਚਾਲੇ ਰਿਪੋਰਟ ਹੋਏ 1,403 ਕੋਵਿਡ-19 ਮਾਮਲਿਆਂ 'ਚ 14.4% ਅਨਵੈਕਸੀਨੇਟਿਡ, 1.8% ਇੱਕ ਵੈਕਸੀਨ ਖੁਰਾਕ ਹਾਸਿਲ ਕਰਨ ਵਾਲਿਆਂ ਅਤੇ 83.8% ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਹਨ।
ਸੂਬੇ 'ਚ 7 ਮਾਰਚ ਤੋਂ 20 ਮਾਰਚ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ 344 ਵਾਇਰਸ ਪੀੜਤਾਂ 'ਚ 23.3% ਅਨਵੈਕਸੀਨੇਟਿਡ, 2.9% ਇੱਕ ਵੈਕਸੀਨ ਹਾਸਿਲ ਕਰਨ ਵਾਲੇ ਅਤੇ 73.8% ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕ ਸ਼ਾਮਿਲ ਦੱਸੇ ਗਏ।




