Mar 24, 2022 12:59 AM - Connect News

ਅੱਜ ਬੀ.ਸੀ. 'ਚ ਕੋਵਿਡ-19 ਦੇ 269 ਮਾਮਲੇ ਰਿਪੋਰਟ ਹੋਏ ਹਨ।
ਇੱਕ ਵਾਇਰਸ ਪੀੜਤ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 354,603 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,975 ਹੋ ਚੁੱਕੀ ਹੈ।
ਕੁੱਲ 258 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ ਵਿੱਚ 49 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਸੂਬੇ 'ਚ 15 ਮਾਰਚ ਤੋਂ 21 ਮਾਰਚ ਵਿਚਾਲੇ ਰਿਪੋਰਟ ਹੋਏ 1,416 ਕੋਵਿਡ-19 ਮਾਮਲਿਆਂ 'ਚ 14.3% ਅਨਵੈਕਸੀਨੇਟਿਡ, 1.7% ਇੱਕ ਵੈਕਸੀਨ ਖੁਰਾਕ ਹਾਸਿਲ ਕਰਨ ਵਾਲਿਆਂ ਅਤੇ 84% ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਹਨ।
ਸੂਬੇ 'ਚ 8 ਮਾਰਚ ਤੋਂ 21 ਮਾਰਚ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ 369 ਵਾਇਰਸ ਪੀੜਤਾਂ 'ਚ 22.8% ਅਨਵੈਕਸੀਨੇਟਿਡ, 3.5% ਇੱਕ ਵੈਕਸੀਨ ਹਾਸਿਲ ਕਰਨ ਵਾਲੇ ਅਤੇ 73.7% ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕ ਸ਼ਾਮਿਲ ਦੱਸੇ ਗਏ।




