14.4C Vancouver
ADS

Jan 7, 2022 1:23 AM - Connect News

ਬੀ.ਸੀ. 'ਚ ਕੋਵਿਡ-19 ਸੰਬੰਧੀ ਐਕਟਿਵ ਮਾਮਲੇ 31,000 ਤੋਂ ਪਾਰ; ਅੱਜ 16 ਹੋਰ ਹੈਲਥ ਕੇਅਰ ਫੈਸਿਲਿਟੀਸ 'ਚ ਐਲਾਨੀ ਆਊਟਬ੍ਰੇਕ

Share On
b-c-reports-3-223-covid-19-cases-as-active-cases-rise-past-31-000
British Columbia's provincial health officer is advising businesses to put contingency plans in place to continue operating as up to one-third of their staff could be off sick with the Omicron variant of COVID-19. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 3,223 ਮਾਮਲੇ ਰਿਪੋਰਟ ਹੋਏ ਹਨ।

3 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 273,731 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,430 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 31,817 ਤਕ ਪਹੁੰਚ ਗਈ ਹੈ।

ਫਰੇਜ਼ਰ ਹੈਲਥ ਵਿੱਚ 14,794, ਵੈਨਕੂਵਰ ਕੋਸਟਲ ਹੈਲਥ ਵਿੱਚ 9,594, ਵੈਨਕੂਵਰ ਆਈਲੈਂਡ ਹੈਲਥ ਵਿੱਚ 3,765, ਇੰਟੀਰੀਅਰ ਹੈਲਥ ਵਿੱਚ 2,807 ਅਤੇ ਨੌਰਦਰਨ ਹੈਲਥ ਵਿੱਚ 850 ਐਕਟਿਵ ਮਾਮਲੇ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਕੁੱਲ 324 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ ਵਿੱਚ 90 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਵੈਕਸੀਨੇਟਿਡ ਲੋਕਾਂ 'ਚ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ ਵਧੀ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 29 ਦਿਸੰਬਰ ਤੋਂ 4 ਜਨਵਰੀ ਵਿਚਾਲੇ ਦੇ 23,282 ਮਾਮਲਿਆਂ 'ਚ 3,286 (14.1%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 548 (2.4%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 19,448 (83.5%) ਦੱਸੀ ਗਈ ਹੈ।

ਇਸੇ ਦਰਮਿਆਨ 22 ਦਿਸੰਬਰ ਤੋਂ 4 ਜਨਵਰੀ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ, ਕੁੱਲ 333 ਦਾਖਲਿਆਂ 'ਚ 125 (37.5%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ, ਜਦਕਿ 12 (3.6%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 196 (58.9%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

ਬੀ.ਸੀ. 'ਚ 16 ਹੋਰ ਹੈਲਥ ਕੇਅਰ ਫੈਸਿਲਿਟੀਸ 'ਚ ਐਲਾਨੇ ਕੋਵਿਡ-19 ਆਊਟਬ੍ਰੇਕ

ਬੀ.ਸੀ. ਵਿੱਚ 16 ਹੋਰ ਹੈਲਥ ਕੇਅਰ ਫੈਸਿਲਿਟੀਸ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਫਰੇਜ਼ਰ ਹੈਲਥ ਵਿੱਚ ਸਥਿਤ ਈਗਲ ਰਿਜ ਹਸਪਤਾਲ, ਰਾਇਲ ਕੋਲੰਬੀਅਨ ਹਸਪਤਾਲ, ਜੌਰਜ ਡਰਬੀ ਸੈਂਟਰ, ਵਾਈਟ ਰੌਕ ਸੀਨੀਅਰਸ ਵਿਲੇਜ, ਕੇਅਰਲਾਈਫ ਫਲੈਟਵੁਡ, ਵਰਗ੍ਰੀਨ ਬੈਪਟਿਸਟ ਕੇਅਰ ਸੋਸਾਈਟੀ, ਹਿਲਟਨ ਵਿਲਾ ਸੀਨੀਅਰਸ ਕਮਿਊਨਿਟੀ, ਕਿਨਸਮੈਨ ਲੌਜ ਅਤੇ ਕਿਵਾਨਿਸ ਕੇਅਰ ਸੈਂਟਰ ਵਿੱਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਇਸ ਤੋਂ ਇਲਾਵਾ ਵੈਨਕੂਵਰ ਕੋਸਟਲ ਹੈਲਥ ਵਿੱਚ ਸਥਿਤ ਸੇਂਟ ਵਿਨਸੈਂਟਸ ਲੰਗਾਰਾ 'ਚ ਕੋਵਿਡ-19 ਦੇ ਆਊਟਬ੍ਰੇਕ ਰਿਪੋਰਟ ਹੋਏ ਹਨ।

ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 37 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।

Latest news

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link