11.55C Vancouver
ADS

Nov 25, 2021 2:36 AM - Connect News

ਬੀ.ਸੀ. 'ਚ ਕੋਵਿਡ-19 ਦੇ 322 ਮਾਮਲੇ ਤੇ 9 ਮੌਤਾਂ ਹੋਈਆਂ ਰਿਪੋਰਟ

Share On
b-c-reports-322-new-covid-19-cases-and-9-deaths
B.C.'s provincial health officer, Dr. Bonnie Henry during a press conference in Victoria. (B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 322 ਮਾਮਲੇ ਰਿਪੋਰਟ ਹੋਏ ਹਨ। 9 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 216,334 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,313 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 3,015 ਤਕ ਪਹੁੰਚ ਗਈ ਹੈ।

ਕੁੱਲ 318 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 109 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਦਾ ਫੈਲਾਅ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 16 ਨਵੰਬਰ ਤੋਂ 22 ਨਵੰਬਰ ਵਿਚਾਲੇ ਦੇ 2,663 ਮਾਮਲਿਆਂ 'ਚ 1,438 (54%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 109 (4.1%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,116 (41.9%) ਦੱਸੀ ਗਈ ਹੈ।

ਇਸੇ ਦਰਮਿਆਨ 9 ਨਵੰਬਰ ਤੋਂ 22 ਨਵੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 299 ਦਾਖਲਿਆਂ 'ਚ 184 (61.5%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 23 (7.7%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 92 (30.8%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

Latest news

tumbler-ridge-school-shooting-court-documents-reveal-new-details
Punjabi

ਟੰਬਲਰ ਰਿਜ ਸਕੂਲ ਗੋਲੀਬਾਰੀ ਬਾਰੇ ਹਮਲਾਵਰ ਦੀ ਮਾਨਸਿਕ ਹਾਲਤ ਤੇ ਪੁਲਿਸ ਦੀ ਕਾਰਵਾਈ ਬਾਰੇ ਨਵੇਂ ਖੁਲਾਸੇ

ਬੀ.ਸੀ. ਦੇ ਟੰਬਲਰ ਰਿਜ ਸਕੂਲ ਵਿਚ ਫਰਵਰੀ ਵਿਚ ਹੋਈ ਸਮੂਹਿਕ ਗੋਲੀਬਾਰੀ ਦੇ ਅਦਾਲਤੀ ਦਸਤਾਵੇਜ਼ ਜਨਤਕ ਹੋ ਗਏ ਹਨ, ਜੋ 18 ਸਾਲਾ ਹਮਲਾਵਰਜੈਸੀ ਵੈਨ ਰੂਟਸੇਲਰ ਦੀ ਮਾਨਸਿਕ ਸਥਿਤੀ ਅਤੇ ਪੁਲਿਸ ਕਾਰਵਾਈ ਦੇ ਭੰਬਲਭੂਸੇ ਦਾ ਖੁਲਾਸਾ ਕਰਦੇ ਹਨ। ਬੀ.ਸੀ. ਸੂਬਾਈ ਅਦਾਲਤ ਦੇ ਜੱਜ ਵਲੋਂ ਮੀਡੀਆ ਆਊਟਲੈੱਟ ਨੂੰ ਜਾਰੀ ਕੀਤੇ ਗਏ ਦਸਤਾਵੇਜ਼ਾਂ ਵਿਚ ਪਤਾ ਲੱਗਾ ਹੈ ਕਿ ਹਮਲਾਵਰ ਮਾਨਸਿਕ ਸਿਹਤ ਦੇ ਤੌਰ 'ਤੇ ਅਸਥਿਰ ਸੀ ਅਤੇ ਹਥਿਆਰ ਰੱਖਣ ਦਾ ਸ਼ੌਕੀਨ ਸੀ।
canada-us-trade-talks-near-critical-deadline-as-tariff-threat-looms
Punjabi

ਕੈਨੇਡਾ-ਅਮਰੀਕਾ ਵਪਾਰਕ ਗੱਲਬਾਤ ਨਾਜ਼ੁਕ ਮੋੜ 'ਤੇ

ਕੈਨੇਡਾ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਵਪਾਰਕ ਗੱਲਬਾਤ ਇਸ ਵੇਲੇ ਇੱਕ ਨਾਜ਼ੁਕ ਮੋੜ 'ਤੇ ਪਹੁੰਚ ਗਈ ਹੈ। ਟਰੰਪ ਵੱਲੋਂ ਕੈਨੇਡੀਅਨ ਨਿਰਯਾਤ 'ਤੇ ਨਵਾਂ ਟੈਰਿਫ ਲਗਾਉਣ ਲਈ ਦਿੱਤੀ ਗਈ 19 ਅਗਸਤ ਦੀ ਆਖਰੀ ਤਾਰੀਖ ਨੇੜੇ ਆ ਚੁੱਕੀ ਹੈ ਪਰ ਖ਼ਬਰਾਂ ਹਨ ਕਿ ਦੋਵੇਂ ਦੇਸ਼ ਹਾਲੇ ਤੱਕ ਕਿਸੇ ਸਹਿਮਤੀ 'ਤੇ ਨਹੀਂ ਪਹੁੰਚ ਸਕੇ ਹਨ, ਇਸ ਦੀ ਵਜ੍ਹਾ ਹੈ ਕਿ ਕੈਨੇਡੀਅਨ ਅਧਿਕਾਰੀ ਨੇ ਅਮਰੀਕਾ ਵੱਲੋਂ ਦਿੱਤੀ ਗਈ ਤਾਜ਼ਾ ਪੇਸ਼ਕਸ਼ ਨਾਲ ਅਸੰਤੁਸ਼ਟੀ ਜਤਾਈ ਹੈ।
alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link