12.99C Vancouver
ADS

Dec 8, 2021 2:18 AM - Connect News

ਬੀ.ਸੀ. 'ਚ ਕੋਵਿਡ-19 ਦੇ 326 ਮਾਮਲੇ ਤੇ ਇੱਕ ਮੌਤ ਹੋਈ ਰਿਪੋਰਟ

Share On
b-c-reports-326-new-covid-19-cases-and-1-death
B.C.'s provincial health officer, Dr. Bonnie Henry during a press conference in Victoria. (B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 326 ਮਾਮਲੇ ਰਿਪੋਰਟ ਹੋਏ ਹਨ। ਇੱਕ ਵਾਇਰਸ ਪੀੜਤ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 220,856 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,363 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 2,814 ਤਕ ਪਹੁੰਚ ਗਈ ਹੈ।

ਕੁੱਲ 242 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 82 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਵਾਇਰਸ ਦੇ ਫੈਲਾਅ ਦੇ ਹਾਲਾਤ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 29 ਨਵੰਬਰ ਤੋਂ 5 ਦਿਸੰਬਰ ਵਿਚਾਲੇ ਦੇ 2,423 ਮਾਮਲਿਆਂ 'ਚ 1,326 (54.7%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 97 (4%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,000 (41.3%) ਦੱਸੀ ਗਈ ਹੈ।

ਇਸੇ ਦਰਮਿਆਨ 22 ਨਵੰਬਰ ਤੋਂ 5 ਦਿਸੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 182 ਦਾਖਲਿਆਂ 'ਚ 108 (59.3%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 7 (3.8%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 67 (36.8%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

ਬੀ.ਸੀ. 'ਚ ਵੈਕਸੀਨੇਸ਼ਨ ਖੁਰਾਕਾਂ ਪ੍ਰਦਾਨ ਕਰਨਾ ਜਾਰੀ

ਬੀ.ਸੀ. ਸਰਕਾਰ ਦਾ ਕਹਿਣਾ ਹੈ ਕਿ ਸੂਬੇ ਵਿੱਚ 5 ਸਾਲ ਅਤੇ ਉਸ ਤੋਂ ਵਧੇਰੀ ਉਮਰ ਦੇ 85.6% ਲੋਕਾਂ ਨੂੰ ਕੋਵਿਡ-19 ਵੈਕਸੀਨ ਸੰਬੰਧੀ ਘੱਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

5 ਸਾਲ ਅਤੇ ਉਸ ਤੋਂ ਵਧੇਰੀ ਉਮਰ ਦੇ 82% ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

ਹਾਲਾਂਕਿ 12 ਸਾਲ ਅਤੇ ਉਸ ਤੋਂ ਵਧੇਰੀ ਉਮਰ ਦੇ 88.2% ਸੂਬਾ ਵਾਸੀਆਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

ਯਾਦ ਰਹੇ ਬੀ.ਸੀ. 'ਚ ਬੀਤੇ ਹਫ਼ਤੇ ਸੋਮਵਾਰ ਤੋਂ 5 ਤੋਂ 11 ਸਾਲ ਦੇ ਉਮਰ ਵਰਗ ਲਈ ਕੋਵਿਡ-19 ਵੈਕਸੀਨ ਦੀਆਂ ਖੁਰਾਕਾਂ ਪ੍ਰਦਾਨ ਹੋਣੀਆਂ ਸ਼ੁਰੂ ਹੋਈਆਂ ਹਨ।

ਬੀ.ਸੀ. 'ਚ ਹੁਣ ਤਕ 8,832,580 ਵੈਕਸੀਨ ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

Latest news

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link