Dec 2, 2021 2:30 AM - Connect News

ਅੱਜ ਬੀ.ਸੀ. 'ਚ ਕੋਵਿਡ-19 ਦੇ 375 ਮਾਮਲੇ ਰਿਪੋਰਟ ਹੋਏ ਹਨ।
7 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 218,801 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,340 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 2,936 ਤਕ ਪਹੁੰਚ ਗਈ ਹੈ।
ਕੁੱਲ 301 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 98 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਵਾਇਰਸ ਦਾ ਫੈਲਾਅ
ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 23 ਨਵੰਬਰ ਤੋਂ 29 ਨਵੰਬਰ ਵਿਚਾਲੇ ਦੇ 2,414 ਮਾਮਲਿਆਂ 'ਚ 1,310 (54.3%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।
ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 95 (3.9%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,009 (41.8%) ਦੱਸੀ ਗਈ ਹੈ।
ਇਸੇ ਦਰਮਿਆਨ 16 ਨਵੰਬਰ ਤੋਂ 29 ਨਵੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 267 ਦਾਖਲਿਆਂ 'ਚ 171 (64%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 11 (4.1%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।
ਇਸੇ ਦੌਰਾਨ 85 (31.8%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।
ਬੀ.ਸੀ. 'ਚ ਵੈਕਸੀਨੇਸ਼ਨ ਪ੍ਰੀਕਿਰਿਆ ਜਾਰੀ
ਬੀ.ਸੀ. ਸਰਕਾਰ ਦਾ ਕਹਿਣਾ ਹੈ ਕਿ ਸੂਬੇ ਵਿੱਚ 5 ਸਾਲ ਅਤੇ ਉਸ ਤੋਂ ਵਧੇਰੀ ਉਮਰ ਦੇ 84.1% ਲੋਕਾਂ ਨੂੰ ਕੋਵਿਡ-19 ਵੈਕਸੀਨ ਸੰਬੰਧੀ ਘੱਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।
5 ਸਾਲ ਅਤੇ ਉਸ ਤੋਂ ਵਧੇਰੀ ਉਮਰ ਦੇ 81.7% ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।
ਹਾਲਾਂਕਿ 12 ਸਾਲ ਅਤੇ ਉਸ ਤੋਂ ਵਧੇਰੀ ਉਮਰ ਦੇ 88.4% ਸੂਬਾ ਵਾਸੀਆਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।
ਯਾਦ ਰਹੇ ਬੀ.ਸੀ. 'ਚ ਸੋਮਵਾਰ ਤੋਂ 5 ਤੋਂ 11 ਸਾਲ ਦੇ ਉਮਰ ਵਰਗ ਲਈ ਕੋਵਿਡ-19 ਵੈਕਸੀਨ ਦੀਆਂ ਖੁਰਾਕਾਂ ਪ੍ਰਦਾਨ ਹੋਣੀਆਂ ਸ਼ੁਰੂ ਹੋਈਆਂ ਹਨ।




