13.42C Vancouver
ADS

Aug 10, 2021 10:32 PM -

ਬੀ.ਸੀ. 'ਚ ਕੋਵਿਡ-19 ਦੇ 395 ਮਾਮਲੇ ਹੋਏ ਰਿਪੋਰਟ

Share On
b-c-reports-395-new-covid-19-cases
B.C.’s provincial health officer, Dr. Bonnie Henry during a press briefing in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 395 ਮਾਮਲੇ ਰਿਪੋਰਟ ਹੋਏ ਹਨ।

ਬੀ.ਸੀ. 'ਚ ਕੋਵਿਡ-19 ਮਾਮਲਿਆਂ ਦੀ 7 ਦਿਨਾਂ ਦੀ ਰੋਲਿੰਗ ਐਵਰੇਜ 350 ਦੇ ਪਾਰ ਪਹੁੰਚ ਚੁੱਕੀ ਹੈ।

ਕਿਸੇ ਵਾਇਰਸ ਪੀੜਤਾਂ ਦੇ ਦਮ ਤੋੜਨ ਤੋਂ ਬਚਾਅ ਰਿਹਾ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 153,313 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,777 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 3,000 ਦਾ ਅੰਕੜਾ ਪਾਰ ਕਰਦੇ ਹੋਏ 3,284 ਤਕ ਪਹੁੰਚ ਗਈ ਹੈ।

ਕੁੱਲ 71 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 23 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਵੈਕਸੀਨੇਸ਼ਨ ਪ੍ਰੀਕਿਰਿਆ ਜਾਰੀ

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ ਖੁਰਾਕਾਂ ਪ੍ਰਦਾਨ ਕਰਨ ਦਾ ਅੰਕੜਾ ਸੋਮਵਾਰ ਨੂੰ ਹੀ 7 ਮਿਲੀਅਨ ਦੇ ਪਾਰ ਪਹੁੰਚ ਗਿਆ ਹੈ।

ਸੂਬੇ 'ਚ 7,087,736 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ ਕਰੀਬ 82.1% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 70.3% ਤਕ ਪਹੁੰਚ ਗਈ ਹੈ।

ਸੂਬੇ 'ਚ 3,274,116 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link