12.65C Vancouver
ADS

Jan 25, 2022 1:23 AM - Connect News

ਬੀ.ਸੀ. 'ਚ ਕੋਵਿਡ-19 ਦੇ 4,997 ਮਾਮਲੇ ਤੇ 24 ਮੌਤਾਂ ਹੋਈਆਂ ਰਿਪੋਰਟ; ਹਸਪਤਾਲ 'ਚ ਦਾਖਿਲ ਵਾਇਰਸ ਪੀੜਤਾਂ ਦੀ ਗਿਣਤੀ 987 ਤੱਕ ਪਹੁੰਚੀ

Share On
b-c-reports-4-997-new-covid-19-cases-and-24-deaths-987-individuals-are-in-hospital
B.C's provincial health officer, Dr. Bonnie Henry during a press conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 4,997 ਮਾਮਲੇ ਰਿਪੋਰਟ ਹੋਏ ਹਨ।

24 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 313,076 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,553 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 31,822 ਤਕ ਪਹੁੰਚ ਗਈ ਹੈ।

ਫਰੇਜ਼ਰ ਹੈਲਥ ਵਿੱਚ 14,431, ਵੈਨਕੂਵਰ ਕੋਸਟਲ ਹੈਲਥ ਵਿੱਚ 7,256, ਵੈਨਕੂਵਰ ਆਈਲੈਂਡ ਹੈਲਥ ਵਿੱਚ 1,544, ਇੰਟੀਰੀਅਰ ਹੈਲਥ ਵਿੱਚ 7,021 ਅਤੇ ਨੌਰਦਰਨ ਹੈਲਥ ਵਿੱਚ 1,566 ਐਕਟਿਵ ਮਾਮਲੇ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਕੁੱਲ 987 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ ਵਿੱਚ 129 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਹਾਲਾਂਕਿ ਅੱਜ ਰਿਪੋਰਟ ਹੋਏ ਮਾਮਲੇ ਬੀਤੇ 3 ਦਿਨ ਦੇ ਅੰਕੜੇ ਦਰਸ਼ਾਉਂਦੇ ਹਨ।

ਇਸ ਦੌਰਾਨ ਸ਼ੁੱਕਰਵਾਰ ਨੂੰ 2,163, ਸ਼ਨੀਵਾਰ ਨੂੰ 1,489 ਅਤੇ ਐਤਵਾਰ ਨੂੰ 1,345 ਮਾਮਲੇ ਰਿਪੋਰਟ ਹੋਏ ਹਨ।

ਬੀ.ਸੀ. 'ਚ 6 ਹੋਰ ਆਊਟਬ੍ਰੇਕ ਐਲਾਨੇ

ਬੀ.ਸੀ. ਵਿੱਚ 6 ਹੋਰ ਹੈਲਥ ਕੇਅਰ ਫੈਸਿਲਿਟੀਸ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਵੈਨਕੂਵਰ ਕੋਸਟਲ ਹੈਲਥ ਵਿੱਚ ਸਥਿਤ ਐਵਰਗ੍ਰੀਨ ਹਾਊਸ ਅਤੇ ਲੁਈਸ ਬ੍ਰਾਇਰ ਹੋਮ ਅਤੇ ਹਸਪਤਾਲ 'ਚ ਆਊਟਬ੍ਰੇਕ ਐਲਾਨੀ ਗਈ ਹੈ।

ਇਸ ਤੋਂ ਇਲਾਵਾ ਆਈਲੈਂਡ ਹੈਲਥ ਵਿੱਚ ਸਥਿਤ ਚਾਰਟਵੈਲ ਮਾਲਾਸਪੀਨਾ ਕੇਅਰ ਰੈਜ਼ੀਡੈਂਸ ਵਿੱਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਇਸ ਦੇ ਨਾਲ ਹੀ ਇੰਟੀਰੀਅਰ ਹੈਲਥ ਵਿੱਚ ਹੈਮਲੈਟਸ ਐਟ ਪੈਂਟੀਕਟਨ, ਮਾਊਂਟ ਆਈਡਾ ਮਿਊਸ ਅਤੇ ਕਰੈਸਟਵਿਉ ਵਿਲੇਜ 'ਚ ਆਊਟਬ੍ਰੇਕ ਐਲਾਨੀ ਗਈ ਹੈ।

ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 64 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।

ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਦਾ ਫੈਲਾਅ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 14 ਜਨਵਰੀ ਤੋਂ 20 ਜਨਵਰੀ ਵਿਚਾਲੇ ਦੇ 14,382 ਮਾਮਲਿਆਂ 'ਚ 3,317 (23.1%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 778 (5.4%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 10,287 (71.5%) ਦੱਸੀ ਗਈ ਹੈ।

ਇਸੇ ਦਰਮਿਆਨ 7 ਜਨਵਰੀ ਤੋਂ 20 ਜਨਵਰੀ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 1,256 ਦਾਖਲਿਆਂ 'ਚ 325 (25.9%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 59 (4.7%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 872 (69.4%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link