Nov 3, 2021 1:03 AM - Connect News

ਅੱਜ ਬੀ.ਸੀ. 'ਚ ਕੋਵਿਡ-19 ਦੇ 406 ਮਾਮਲੇ ਰਿਪੋਰਟ ਹੋਏ ਹਨ।
5 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 206,690 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,186 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 4,694 ਤਕ ਪਹੁੰਚ ਗਈ ਹੈ।
ਕੁੱਲ 445 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 137 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ 2 ਹੋਰ ਆਊਟਬ੍ਰੇਕ ਐਲਾਨੇ
ਬੀ.ਸੀ. 'ਚ 2 ਹੋਰ ਹੈਲਥ ਕੇਅਰ ਫੈਸਿਲਟੀਸ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।
ਇੰਟੀਰੀਅਰ ਹੈਲਥ ਵਿੱਚ ਸਥਿਤ ਰਾਇਲ ਇਨਲੈਂਡ ਹਸਪਤਾਲ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।
ਇਸ ਤੋਂ ਇਲਾਵਾ ਆਈਲੈਂਡ ਹੈਲਥ 'ਚ ਸਥਿਤ ਨਨਾਈਮੋ ਰੀਜਨਲ ਜਨਰਲ ਹਸਪਤਾਲ ਵਿੱਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।
ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 41 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।
ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਦਾ ਫੈਲਾਅ
ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 25 ਅਕਤੂਬਰ ਤੋਂ 31 ਅਕਤੂਬਰ ਵਿਚਾਲੇ ਦੇ 3,743 ਮਾਮਲਿਆਂ 'ਚ 2,205 (58.9%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।
ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 204 (5.5%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,334 (35.6%) ਦੱਸੀ ਗਈ ਹੈ।
ਇਸੇ ਦਰਮਿਆਨ 18 ਅਕਤੂਬਰ ਤੋਂ 31 ਅਕਤੂਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 381 ਦਾਖਲਿਆਂ 'ਚ 255 (66.9%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 21 (5.5%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।
ਇਸੇ ਦੌਰਾਨ 105 (27.6%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।




