8.08C Vancouver
ADS

Mar 3, 2022 1:23 AM - Connect News

ਬੀ.ਸੀ. 'ਚ ਕੋਵਿਡ-19 ਦੇ 442 ਮਾਮਲੇ ਤੇ 10 ਮੌਤਾਂ ਹੋਈਆਂ ਰਿਪੋਰਟ

Share On
b-c-reports-442-new-covid-19-cases-and-10-deaths
B.C.'s provincial health office, Dr. Bonnie Henry during a press conference in Victoria. (Photo - BC Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 442 ਮਾਮਲੇ ਰਿਪੋਰਟ ਹੋਏ ਹਨ।

10 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 349,213 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,883 ਹੋ ਚੁੱਕੀ ਹੈ।

ਕੁੱਲ 517 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ ਵਿੱਚ 73 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਸੂਬੇ 'ਚ 22 ਤੋਂ 28 ਫਰਵਰੀ ਵਿਚਾਲੇ ਰਿਪੋਰਟ ਹੋਏ 3,087 ਕੋਵਿਡ-19 ਮਾਮਲਿਆਂ 'ਚ 16% ਅਨਵੈਕਸੀਨੇਟਿਡ, 3.7% ਇੱਕ ਵੈਕਸੀਨ ਖੁਰਾਕ ਹਾਸਿਲ ਕਰਨ ਵਾਲਿਆਂ ਅਤੇ 80.3% ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਹਨ।

ਸੂਬੇ 'ਚ 15 ਤੋਂ 28 ਫਰਵਰੀ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ 466 ਵਾਇਰਸ ਪੀੜਤਾਂ 'ਚ 29.4% ਅਨਵੈਕਸੀਨੇਟਿਡ, 5.2% ਇੱਕ ਵੈਕਸੀਨ ਹਾਸਿਲ ਕਰਨ ਵਾਲੇ ਅਤੇ 65.4% ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕ ਸ਼ਾਮਿਲ ਦੱਸੇ ਗਏ।

ਬੀ.ਸੀ. 'ਚ 5 ਹੋਰ ਆਊਟਬ੍ਰੇਕ ਐਲਾਨੇ

ਬੀ.ਸੀ. ਵਿੱਚ 5 ਹੋਰ ਹੈਲਥ ਕੇਅਰ ਫੈਸਿਲਟੀ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਫਰੇਜ਼ਰ ਹੈਲਥ ਵਿੱਚ ਸਥਿਤ ਮਿਸ਼ਨ ਮੈਮੋਰੀਅਲ ਹਸਪਤਾਲ 'ਚ ਆਊਟਬ੍ਰੇਕ ਐਲਾਨੀ ਗਈ ਹੈ।

ਇੰਟੀਰੀਅਰ ਹੈਲਥ 'ਚ ਸਥਿਤ ਗਿਲੀਸ ਹਾਊਸ 'ਚ ਆਊਟਬ੍ਰੇਕ ਐਲਾਨੀ ਗਈ ਹੈ।

ਇਸ ਤੋਂ ਇਲਾਵਾ ਆਈਲੈਂਡ ਹੈਲਥ 'ਚ ਸਥਿਤ ਬਰਵਿਕ ਹਾਊਸ ਗੋਰਡਨ ਹੈਡ, ਦ ਹਾਈਟਸ ਐਟ ਮਾਊਂਟ ਵਿਊ ਅਤੇ ਗਰੀਨਵੁਡਸ 'ਚ ਆਊਟਬ੍ਰੇਕ ਐਲਾਨੀ ਗਈ ਹੈ।

ਹਾਲਾਂਕਿ ਫਰੇਜ਼ਰ ਹੈਲਥ ਵਿੱਚ ਸਥਿਤ ਬਰਨਬੀ ਹਸਪਤਾਲ ਅਤੇ ਲੈਂਗਲੀ ਮੈਮੋਰੀਅਲ ਹਸਪਤਾਲ 'ਚ ਜਾਰੀ ਆਊਟਬ੍ਰੇਕਸ ਦੇ ਖਤਮ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 21 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।

Latest news

prime-minister-mark-carney-departs-for-nato-summit-in-türkiye-as-defence-spending-tops-agenda
Punjabi

ਪੀ.ਐਮ. ਕਾਰਨੀ ਨੈਟੋ ਸਿਖਰ ਸੰਮੇਲਨ ਲਈ ਅੱਜ ਤੁਰਕੀ ਰਵਾਨਾ

ਪੀ.ਐਮ.ਮਾਰਕ ਕਾਰਨੀ ਦੋ-ਰੋਜ਼ਾ ਨੈਟੋ ਸਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਸ਼ਾਮ ਤੁਰਕੀ ਦੀ ਰਾਜਧਾਨੀ ਅੰਕਾਰਾ ਲਈ ਰਵਾਨਾ ਹੋਣਗੇ। ਵਿਦੇਸ਼ ਮੰਤਰੀ ਅਨੀਤਾ ਆਨੰਦ ਵੀ ਉਨ੍ਹਾਂ ਦੇ ਨਾਲ ਇਸ ਸਮਿਟ ਵਿਚ ਸ਼ਿਰਕਤ ਕਰ ਰਹੇ ਹਨ। 2015 ਤੋਂ ਬਾਅਦ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਤੁਰਕੀ ਦੌਰਾ ਹੈ। ਇਸ ਸੰਮੇਲਨ ਦੌਰਾਨ ਨੈਟੋ ਮੈਂਬਰ ਦੇਸ਼ਾਂ ਦੀ ਮੁੱਖ ਕੋਸ਼ਿਸ਼ ਰਾਸ਼ਟਰਪਤੀ ਟਰੰਪ ਨਾਲ ਕਿਸੇ ਵੀ ਤਰ੍ਹਾਂ ਦੇ ਕੂਟਨੀਤਕ ਟਕਰਾਅ ਤੋਂ ਬਚਣ ਦੀ ਰਹੇਗੀ। ​
carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link