11.51C Vancouver
ADS

Jul 7, 2021 1:19 AM -

ਬੀ.ਸੀ. 'ਚ ਕੋਵਿਡ-19 ਦੇ 46 ਮਾਮਲੇ ਹੋਏ ਰਿਪੋਰਟ; ਐਕਟਿਵ ਮਾਮਲੇ 602 ਤੱਕ ਪਹੁੰਚੇ

Share On
b-c-reports-46-new-covid-19-cases-as-active-cases-drop-to-602
Provincial Health Officer, Dr. Bonnie Henry during a news conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 46 ਮਾਮਲੇ ਰਿਪੋਰਟ ਹੋਏ ਹਨ।

ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਬਚਾਅ ਰਿਹਾ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 147,797 ਤਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,759 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 602 ਤਕ ਪਹੁੰਚ ਗਈ ਹੈ।

ਇਹ 13 ਅਗਸਤ 2020 ਤੋਂ ਬਾਅਦ ਪਹਿਲਾ ਮੌਕਾ ਹੈ ਜਦ ਸੂਬੇ 'ਚ ਐਕਟਿਵ ਮਾਮਲਿਆਂ ਦਾ ਅੰਕੜਾ 650 ਤੋਂ ਹੇਠਾਂ ਪਹੁੰਚ ਗਿਆ ਹੈ।

ਕੁੱਲ 87 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 22 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 5,340,256 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਬੀ.ਸੀ. 'ਚ 4 ਆਊਟਬ੍ਰੇਕਸ ਦੀ ਦਿੱਤੀ ਜਾਣਕਾਰੀ

ਬੀ.ਸੀ. 'ਚ ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਸੂਬੇ 'ਚ 4 ਐਕਟਿਵ ਆਊਟਬ੍ਰੇਕ ਜਾਰੀ ਹਨ। ਨੌਰਦਰਨ ਹੈਲਥ ਇਲਾਕੇ 'ਚ ਰੋਟਰੀ ਮੈਨਰ ਡੌਸਨ ਕਰੀਕ ਲੌਂਗ ਟਰਮ ਕੇਅਰ 'ਚ ਆਊਟਬਰੇਕ ਜਾਰੀ ਹੋਣ ਬਾਰੇ ਦੱਸਿਆ ਗਿਆ।

ਫਰੇਜ਼ਰ ਹੈਲਥ ਵਿੱਚ ਸਰੀ ਮੈਮੋਰੀਅਲ ਹਸਪਤਾਲ 'ਚ ਲੌਰਲ ਪਲੇਸ ਐਕਿਊਟ ਕੇਅਰ ਅਤੇ ਇਗਲ ਰਿਜ ਹਸਪਤਾਲ 'ਚ ਆਊਟਬਰੇਕ ਜਾਰੀ ਹੋਣ ਬਾਰੇ ਦੱਸਿਆ ਗਿਆ ਹੈ।

ਇਸ ਤੋਂ ਇਲਾਵਾ ਇੰਟੀਰੀਅਰ ਹੈਲਥ ਵਿੱਚ ਰਾਇਲ ਇਨਲੈਂਡ ਹਸਪਤਾਲ 'ਚ ਆਊਟਬਰੇਕ ਦੀ ਜਾਣਕਾਰੀ ਦਿੱਤੀ ਗਈ ਹੈ।

Latest news

man-charged-with-first-degree-murder-after-two-children-found-dead-in-calgary-vehicle
Punjabi

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲਗਾਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਪੀੜਤ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਸੀ।
federal-government-commits-9-8m-to-canada-soccer-training-centre-project-in-vancouver
Punjabi

ਵੈਨਕੂਵਰ ਵਿੱਚ ਕੈਨੇਡਾ ਸੋਕਰ ਟ੍ਰੇਨਿੰਗ ਸੈਂਟਰ ਲਈ ਫੈਡਰਲ ਸਰਕਾਰ ਵੱਲੋਂ $9.8 ਮਿਲੀਅਨ ਦਾ ਐਲਾਨ

ਪੀ.ਐਮ.ਮਾਰਕ ਕਾਰਨੀ ਸਰਕਾਰ ਨੇ ਅੱਜ ਕੈਨੇਡਾ ਸੋਕਰ ਨੂੰ ਨੈਸ਼ਨਲ ਟ੍ਰੇਨਿੰਗ ਸੈਂਟਰ ਪ੍ਰੋਜੈਕਟ ਲਈ $9.8 ਮਿਲੀਅਨ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਪ੍ਰੋਜੈਕਟ ਦੇ ਡਿਜ਼ਾਈਨ, ਪਲੈਨਿੰਗ ਅਤੇ ਉਸਾਰੀ ਤੋਂ ਪਹਿਲਾਂ ਦੇ ਪੜਾਵਾਂ ਲਈ ਦਿੱਤਾ ਜਾ ਰਿਹਾ ਹੈ। ਸਪੋਰਟ ਲਈ ਰਾਜ ਦੇ ਸਕੱਤਰ ਐਡਮ ਵੈਨ ਕੋਵਰਡੇਨ ਅਤੇ ਹਾਊਸਿੰਗ ਤੇ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵੈਨਕੂਵਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਨਿਵੇਸ਼ ਦੀ ਘੋਸ਼ਣਾ ਕੀਤੀ।
police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link