Mar 2, 2022 12:00 AM - Connect News

ਅੱਜ ਬੀ.ਸੀ. 'ਚ ਕੋਵਿਡ-19 ਦੇ 466 ਮਾਮਲੇ ਰਿਪੋਰਟ ਹੋਏ ਹਨ।
ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਬਚਾਅ ਰਿਹਾ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 348,771 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,873 ਹੋ ਚੁੱਕੀ ਹੈ।
ਕੁੱਲ 523 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ ਵਿੱਚ 83 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਸੂਬੇ 'ਚ 21 ਤੋਂ 27 ਫਰਵਰੀ ਵਿਚਾਲੇ ਰਿਪੋਰਟ ਹੋਏ 3,022 ਕੋਵਿਡ-19 ਮਾਮਲਿਆਂ 'ਚ 15.9% ਅਨਵੈਕਸੀਨੇਟਿਡ, 3.5% ਇੱਕ ਵੈਕਸੀਨ ਖੁਰਾਕ ਹਾਸਿਲ ਕਰਨ ਵਾਲਿਆਂ ਅਤੇ 80.6% ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਹਨ।
ਸੂਬੇ 'ਚ 14 ਤੋਂ 27 ਫਰਵਰੀ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ 438 ਵਾਇਰਸ ਪੀੜਤਾਂ 'ਚ 30.1% ਅਨਵੈਕਸੀਨੇਟਿਡ, 3.5% ਇੱਕ ਵੈਕਸੀਨ ਹਾਸਿਲ ਕਰਨ ਵਾਲੇ ਅਤੇ 65.3% ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕ ਸ਼ਾਮਿਲ ਦੱਸੇ ਗਏ।
ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਦੇ ਫੈਲਾਅ ਸੰਬੰਧੀ ਵਧੇਰੇ ਜਾਣਕਾਰੀ ਲਈ ਲਿੰਕ ਕਲਿਕ ਕਰੋ:




