Mar 18, 2021 2:02 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 498 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
ਦੁੱਖ ਦੀ ਗੱਲ ਸੀ ਕਿ 4 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 89,427 ਤਕ ਪਹੁੰਚ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,411 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 4,851 ਤਕ ਪਹੁੰਚ ਗਏ ਹਨ।
ਕੁੱਲ 281 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 83 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਕੋਵਿਡ-19 ਸੰਬੰਧੀ 444,140 ਵੈਕਸੀਨੇਸ਼ਨ ਹੋ ਚੁੱਕੀਆਂ ਪ੍ਰਦਾਨ
ਬੀ.ਸੀ. 'ਚ ਹੁਣ ਤਕ ਕੋਵਿਡ-19 ਵੈਕਸੀਨ ਦੀਆਂ 444,140 ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।
ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਦਾਨ ਕੀਤੀਆਂ ਗਈਆਂ ਖੁਰਾਕਾਂ 'ਚ 87,093 ਲੋਕ ਅਜਿਹੇ ਹਨ ਜਿੰਨਾ ਨੂੰ ਵੈਕਸੀਨ ਦੀ ਦੂਜੀ ਖੁਰਾਕ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਬੁੱਧਵਾਰ ਤਕ ਦੇ ਅੰਕੜਿਆਂ ਅਨੁਸਾਰ ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ ਹੁਣ ਤੱਕ ਸੂਬੇ 'ਚ ਕੁੱਲ 5,97,070 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।




