16.41C Vancouver
ADS

Jan 18, 2022 1:39 AM - Connect News

ਬੀ.ਸੀ. 'ਚ ਕੋਵਿਡ-19 ਦੇ 5,625 ਮਾਮਲੇ ਤੇ 22 ਮੌਤਾਂ ਹੋਈਆਂ ਰਿਪੋਰਟ; ਹਸਪਤਾਲ 'ਚ ਦਾਖਿਲੇ 800 ਤੋਂ ਪਾਰ

Share On
b-c-reports-5-625-new-covid-19-cases-as-hospitalizations-rise-past-800
B.C's provincial health officer, Dr. Bonnie Henry during a press conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 5,625 ਮਾਮਲੇ ਰਿਪੋਰਟ ਹੋਏ ਹਨ।

22 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 299,146 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,490 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 35,985 ਤਕ ਪਹੁੰਚ ਗਈ ਹੈ।

ਫਰੇਜ਼ਰ ਹੈਲਥ ਵਿੱਚ 17,789, ਵੈਨਕੂਵਰ ਕੋਸਟਲ ਹੈਲਥ ਵਿੱਚ 9,276, ਵੈਨਕੂਵਰ ਆਈਲੈਂਡ ਹੈਲਥ ਵਿੱਚ 2,068, ਇੰਟੀਰੀਅਰ ਹੈਲਥ ਵਿੱਚ 5,192 ਅਤੇ ਨੌਰਦਰਨ ਹੈਲਥ ਵਿੱਚ 1,645 ਐਕਟਿਵ ਮਾਮਲੇ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਕੁੱਲ 819 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ ਵਿੱਚ 99 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਹਾਲਾਂਕਿ ਅੱਜ ਰਿਪੋਰਟ ਹੋਏ ਮਾਮਲੇ ਬੀਤੇ 3 ਦਿਨ ਦੇ ਅੰਕੜੇ ਦਰਸ਼ਾਉਂਦੇ ਹਨ।

ਇਸ ਦੌਰਾਨ ਸ਼ੁੱਕਰਵਾਰ ਨੂੰ 2,383, ਸ਼ਨੀਵਾਰ ਨੂੰ 1,733 ਅਤੇ ਐਤਵਾਰ ਨੂੰ 1,509 ਮਾਮਲੇ ਰਿਪੋਰਟ ਹੋਏ ਹਨ।

ਬੀ.ਸੀ. 'ਚ 8 ਹੋਰ ਆਊਟਬ੍ਰੇਕ ਐਲਾਨੇ

ਬੀ.ਸੀ. ਵਿੱਚ 8 ਹੋਰ ਹੈਲਥ ਕੇਅਰ ਫੈਸਿਲਿਟੀਸ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਫਰੇਜ਼ਰ ਹੈਲਥ ਵਿੱਚ ਸਥਿਤ ਮੇਫੇਅਰ ਸੀਨੀਅਰ ਲਿਵਿੰਗ ਅਤੇ ਕੇਅਰ ਅਤੇ ਐਮ.ਐਸ.ਏ. ਮੈਨਰ 'ਚ ਆਊਟਬ੍ਰੇਕ ਐਲਾਨੀ ਗਈ ਹੈ।

ਇੰਟੀਰੀਅਰ ਹੈਲਥ ਵਿੱਚ ਸਥਿਤ ਹੈਰੀਟੇਜ ਸਕਵੇਅਰ 'ਚ ਵੀ ਆਊਟਬ੍ਰੇਕ ਐਲਾਨੀ ਗਈ ਹੈ।

ਇਸ ਤੋਂ ਇਲਾਵਾ ਆਈਲੈਂਡ ਹੈਲਥ ਵਿੱਚ ਸਥਿਤ ਸੈਲਵੇਸ਼ਨ ਆਰਮੀ ਸੰਨਸੈਟ ਲੌਜ, ਜੇਮਸ ਬੇਅ ਕੇਅਰ ਸੈਂਟਰ ਅਤੇ ਦ ਹਾਈਟਸ ਐਟ ਮਾਊਂਟਵਿਊ ਵਿੱਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 50 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।

ਬੀ.ਸੀ. 'ਚ ਵਾਇਰਸ ਦਾ ਫੈਲਾਅ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 7 ਜਨਵਰੀ ਤੋਂ 13 ਜਨਵਰੀ ਵਿਚਾਲੇ ਦੇ 16,478 ਮਾਮਲਿਆਂ 'ਚ 3,101 (18.8%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 642 (3.9%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 12,735 (77.3%) ਦੱਸੀ ਗਈ ਹੈ।

ਇਸੇ ਦਰਮਿਆਨ 31 ਦਿਸੰਬਰ ਤੋਂ 13 ਜਨਵਰੀ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 809 ਦਾਖਲਿਆਂ 'ਚ 235 (29%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 38 (4.7%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 536 (66.3%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

Latest news

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link