Aug 17, 2021 10:30 PM -

ਅੱਜ ਬੀ.ਸੀ. 'ਚ ਕੋਵਿਡ-19 ਦੇ 501 ਮਾਮਲੇ ਰਿਪੋਰਟ ਹੋਏ ਹਨ।
ਬੀ.ਸੀ. 'ਚ ਕੋਵਿਡ-19 ਮਾਮਲਿਆਂ ਦੀ 7 ਦਿਨਾਂ ਦੀ ਰੋਲਿੰਗ ਐਵਰੇਜ 500 ਦੇ ਪਾਰ ਪਹੁੰਚ ਗਈ ਹੈ।
ਇੱਕ ਵਾਇਰਸ ਪੀੜਤ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 157,014 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,781 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 5,000 ਦਾ ਅੰਕੜਾ ਪਾਰ ਕਰਦੇ ਹੋਏ 5,296 ਤਕ ਪਹੁੰਚ ਗਈ ਹੈ।
ਕੁੱਲ 111 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 51 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ 82.7% ਲੋਕਾਂ ਨੂੰ ਹਾਸਿਲ ਹੋ ਚੁੱਕੀ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ
ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 7,248,039 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।
ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ ਕਰੀਬ 82.7% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।
ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।
ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 73.5% ਤਕ ਪਹੁੰਚ ਗਈ ਹੈ।
ਸੂਬੇ 'ਚ 3,406,546 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।




