Aug 12, 2021 10:19 PM -

ਅੱਜ ਬੀ.ਸੀ. 'ਚ ਕੋਵਿਡ-19 ਦੇ 513 ਮਾਮਲੇ ਰਿਪੋਰਟ ਹੋਏ ਹਨ।
ਇਹ ਲਗਾਤਾਰ ਦੂਜਾ ਦਿਨ ਹੈ ਜਦ ਸੂਬੇ 'ਚ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 500 ਤੋਂ ਉੱਤੇ ਗਈ ਹੈ।
ਬੀ.ਸੀ. 'ਚ ਕੋਵਿਡ-19 ਮਾਮਲਿਆਂ ਦੀ 7 ਦਿਨਾਂ ਦੀ ਰੋਲਿੰਗ ਐਵਰੇਜ 450 ਦੇ ਪਾਰ ਪਹੁੰਚ ਚੁੱਕੀ ਹੈ।
ਇੱਕ ਵਾਇਰਸ ਪੀੜਤ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 154,362 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,779 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 3,834 ਤਕ ਪਹੁੰਚ ਗਈ ਹੈ।
ਕੁੱਲ 81 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 33 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਵੈਕਸੀਨੇਸ਼ਨ ਪ੍ਰੀਕਿਰਿਆ ਜਾਰੀ
ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 7,141,196 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।
ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ 82.3% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।
ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।
ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 71.6% ਤਕ ਪਹੁੰਚ ਗਈ ਹੈ।
ਸੂਬੇ 'ਚ 3,318,751 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।




