Nov 6, 2021 1:07 AM - Connect News

ਅੱਜ ਬੀ.ਸੀ. 'ਚ ਕੋਵਿਡ-19 ਦੇ 549 ਮਾਮਲੇ ਰਿਪੋਰਟ ਹੋਏ ਹਨ।
ਇੱਕ ਵਾਇਰਸ ਪੀੜਤ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 208,265 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,201 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 4,451 ਤਕ ਪਹੁੰਚ ਗਈ ਹੈ।
ਕੁੱਲ 441 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 129 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਇੱਕ ਹੋਰ ਆਊਟਬ੍ਰੇਕ ਦਾ ਐਲਾਨ
ਬੀ.ਸੀ. 'ਚ ਇੱਕ ਹੋਰ ਹੈਲਥ ਕੇਅਰ ਫੈਸਿਲਟੀ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।
ਫਰੇਜ਼ਰ ਹੈਲਥ ਵਿੱਚ ਸਥਿਤ ਬੈਥਸ਼ਨ ਗਾਰਡਨਸ ਵਿੱਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।
ਇਸ ਤੋਂ ਇਲਾਵਾ ਫਰੇਜ਼ਰ ਹੈਲਥ 'ਚ ਸਥਿਤ ਵੈਸਟਸ਼ੋਰ ਲੇਲਮ ਵਿੱਚ ਕੋਵਿਡ-19 ਆਊਟਬ੍ਰੇਕ ਖਤਮ ਹੋਈ ਐਲਾਨੀ ਗਈ ਹੈ।
ਇਸ ਦੇ ਨਾਲ ਹੁਣ ਸੂਬੇ 'ਚ ਕੁੱਲ 37 ਲੌਂਗ ਟਰਮ ਅਤੇ ਐਕਿਊਟ ਕੇਅਰ ਫੈਸਿਲਿਟੀਸ ਵਿੱਚ ਆਊਟਬ੍ਰੇਕ ਜਾਰੀ ਹਨ।
ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਦਾ ਫੈਲਾਅ
ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 28 ਅਕਤੂਬਰ ਤੋਂ 3 ਨਵੰਬਰ ਵਿਚਾਲੇ ਦੇ 3,366 ਮਾਮਲਿਆਂ 'ਚ 2,017 (59.9%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।
ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 181 (5.4%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,168 (34.7%) ਦੱਸੀ ਗਈ ਹੈ।
ਇਸੇ ਦਰਮਿਆਨ 21 ਅਕਤੂਬਰ ਤੋਂ 3 ਨਵੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 456 ਦਾਖਲਿਆਂ 'ਚ 294 (64.5%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 30 (6.6%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।
ਇਸੇ ਦੌਰਾਨ 132 (28.9%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।




