16.34C Vancouver
ADS

Aug 19, 2021 12:15 AM -

ਬੀ.ਸੀ. 'ਚ ਕੋਵਿਡ-19 ਦੇ 553 ਮਾਮਲੇ ਹੋਏ ਰਿਪੋਰਟ; ਐਕਟਿਵ ਮਾਮਲੇ 5,500 ਤੋਂ ਪਾਰ

Share On
b-c-reports-553-new-covid-19-cases-as-active-cases-rise-past-5-500
B.C.’s provincial health officer, Dr. Bonnie Henry during a press briefing in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 553 ਮਾਮਲੇ ਰਿਪੋਰਟ ਹੋਏ ਹਨ।

ਇਸ ਦੇ ਨਾਲ ਹੁਣ ਬੀ.ਸੀ. 'ਚ ਕੋਵਿਡ-19 ਮਾਮਲਿਆਂ ਦੀ 7 ਦਿਨਾਂ ਦੀ ਰੋਲਿੰਗ ਐਵਰੇਜ 531 ਤਕ ਪਹੁੰਚ ਗਈ ਹੈ।

ਇੱਕ ਵਾਇਰਸ ਪੀੜਤ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 157,567 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,782 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 5,580 ਤਕ ਪਹੁੰਚ ਗਈ ਹੈ।

ਕੁੱਲ 107 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 53 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ 73.8% ਐਲੀਜੀਬਲ ਲੋਕ ਹੋ ਚੁੱਕੇ ਪੂਰੀ ਤਰ੍ਹਾਂ ਵੈਕਸੀਨੇਟ

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 7,265,222 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ ਕਰੀਬ 82.8% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 73.8% ਤਕ ਪਹੁੰਚ ਗਈ ਹੈ।

ਸੂਬੇ 'ਚ 3,419,832 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

ਬੀ.ਸੀ. 'ਚ 12 ਲੌਂਗ ਟਰਮ ਕੇਅਰ ਹੋਮਸ 'ਚ ਆਊਟਬ੍ਰੇਕ ਜਾਰੀ

ਬੀ.ਸੀ. 'ਚ ਇਸ ਵੇਲੇ 12 ਲੌਂਗ ਟਰਮ ਕੇਅਰ ਹੋਮਸ ਅਤੇ ਅਸਿਸਟਿਡ ਲਿਵਿੰਗ ਫੈਸਿਲਿਟੀਸ ਵਿੱਚ ਕੋਵਿਡ-19 ਆਊਟਬ੍ਰੇਕ ਜਾਰੀ ਹਨ।

ਪਹਿਲਾਂ ਤੋਂ ਜਾਰੀ ਆਊਟਬ੍ਰੇਕਸ ਦੀ ਲਿਸਟ 'ਚ ਇੱਕ ਨਵਾਂ ਨਾਮ ਜੁੜ ਗਿਆ ਹੈ।

ਮੈਰਿਟ ਦੀ ਨਿਕੋਲਾ ਮੈਡੋਸ ਅਸਿਸਟਿਡ ਲਿਵਿੰਗ ਫੈਸਿਲਿਟੀ 'ਚ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਹੈ।

ਹਾਲ ਦੀ ਘੜੀ ਅੱਧੇ ਤੋਂ ਵੱਧ ਆਊਟਬ੍ਰੇਕ ਇੰਟੀਰੀਅਰ ਹੈਲਥ ਰਿਜਨ ਨਾਲ ਸੰਬੰਧਤ ਦੱਸੇ ਗਏ ਹਨ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link