Mar 29, 2022 12:41 AM - Connect News

ਅੱਜ ਬੀ.ਸੀ. 'ਚ ਕੋਵਿਡ-19 ਦੇ 556 ਮਾਮਲੇ ਰਿਪੋਰਟ ਹੋਏ ਹਨ।
6 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 355,648 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 6,989 ਹੋ ਚੁੱਕੀ ਹੈ।
ਕੁੱਲ 288 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ ਵਿੱਚ 48 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਯਾਦ ਰਹੇ ਇਹ ਅੰਕੜੇ ਬੀਤੇ 3 ਦਿਨ ਦਾ ਅੰਕੜਾ ਦਰਸ਼ਾਉਂਦੇ ਹਨ ਜਿਸ ਦੌਰਾਨ ਸ਼ੁੱਕਰਵਾਰ ਨੂੰ 207, ਸ਼ਨੀਵਾਰ ਨੂੰ 197 ਅਤੇ ਐਤਵਾਰ ਨੂੰ 152 ਮਾਮਲੇ ਰਿਪੋਰਟ ਹੋਏ ਹਨ।
ਸੂਬੇ 'ਚ 18 ਮਾਰਚ ਤੋਂ 24 ਮਾਰਚ ਵਿਚਾਲੇ ਰਿਪੋਰਟ ਹੋਏ 1,486 ਕੋਵਿਡ-19 ਮਾਮਲਿਆਂ 'ਚ 14.6% ਅਨਵੈਕਸੀਨੇਟਿਡ, 1.5% ਇੱਕ ਵੈਕਸੀਨ ਖੁਰਾਕ ਹਾਸਿਲ ਕਰਨ ਵਾਲਿਆਂ ਅਤੇ 83.9% ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਹਨ।
ਸੂਬੇ 'ਚ 11 ਮਾਰਚ ਤੋ 24 ਮਾਰਚ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ 391 ਵਾਇਰਸ ਪੀੜਤਾਂ 'ਚ 21% ਅਨਵੈਕਸੀਨੇਟਿਡ, 3.8% ਇੱਕ ਵੈਕਸੀਨ ਹਾਸਿਲ ਕਰਨ ਵਾਲੇ ਅਤੇ 75.2% ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕ ਸ਼ਾਮਿਲ ਦੱਸੇ ਗਏ।




