Dec 16, 2021 2:06 AM - Connect News

ਅੱਜ ਬੀ.ਸੀ. 'ਚ ਕੋਵਿਡ-19 ਦੇ 584 ਮਾਮਲੇ ਰਿਪੋਰਟ ਹੋਏ ਹਨ।
7 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 224,245 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,393 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 3,458 ਤਕ ਪਹੁੰਚ ਗਈ ਹੈ।
ਕੁੱਲ 193 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 77 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਵਾਇਰਸ ਦਾ ਫੈਲਾਅ
ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 7 ਦਿਸੰਬਰ ਤੋਂ 13 ਦਿਸੰਬਰ ਵਿਚਾਲੇ ਦੇ 2,781 ਮਾਮਲਿਆਂ 'ਚ 1,295 (46.6%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।
ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 65 (2.3%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,421 (51.1%) ਦੱਸੀ ਗਈ ਹੈ।
ਇਸੇ ਦਰਮਿਆਨ 30 ਨਵੰਬਰ ਤੋਂ 13 ਦਿਸੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 150 ਦਾਖਲਿਆਂ 'ਚ 100 (66.7%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 8 (5.3%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।
ਇਸੇ ਦੌਰਾਨ 42 (28%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।




