17.02C Vancouver
ADS

Oct 6, 2021 1:31 AM -

ਬੀ.ਸੀ. 'ਚ ਕੋਵਿਡ-19 ਦੇ 593 ਮਾਮਲੇ ਹੋਏ ਰਿਪੋਰਟ

Share On
b-c-reports-593-covid-19-cases
B.C.'s provincial health officer, Dr. Bonnie Henry during a press conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 593 ਮਾਮਲੇ ਰਿਪੋਰਟ ਹੋਏ ਹਨ।

ਕਿਸੇ ਵਾਇਰਸ ਪੀੜਤ ਦੀ ਮੌਤ ਰਿਪੋਰਟ ਹੋਣ ਤੋਂ ਬਚਾਅ ਰਿਹਾ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 190,372 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,983 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 5,937 ਤਕ ਪਹੁੰਚ ਗਈ ਹੈ।

ਕੁੱਲ 345 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 144 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਵੈਕਸੀਨੇਸ਼ਨ ਪ੍ਰੀਕਿਰਿਆ ਜਾਰੀ

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 7,894,975 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ 88.3% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 81.7% ਤਕ ਪਹੁੰਚ ਗਈ ਹੈ।

ਸੂਬੇ 'ਚ 3,789,179 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਦਾ ਫੈਲਾਅ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 27 ਸਿਤੰਬਰ ਤੋਂ 3 ਅਕਤੂਬਰ ਵਿਚਾਲੇ ਦੇ 4,922 ਮਾਮਲਿਆਂ 'ਚ 3,160 (64.2%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 320 (6.5%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,442 (29.3%) ਦੱਸੀ ਗਈ ਹੈ।

ਇਸੇ ਦਰਮਿਆਨ 16 ਸਿਤੰਬਰ ਤੋਂ 29 ਸਿਤੰਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 347 ਦਾਖਲਿਆਂ 'ਚ 242 (69.7%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ, ਜਦਕਿ 29 (8.4%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 76 (21.9%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link