9.64C Vancouver
ADS

Oct 23, 2021 12:48 AM - Connect News

ਬੀ.ਸੀ. 'ਚ ਕੋਵਿਡ-19 ਦੇ 649 ਮਾਮਲੇ ਤੇ 13 ਮੌਤਾਂ ਹੋਈਆਂ ਰਿਪੋਰਟ

Share On
b-c-reports-649-covid-19-cases-and-13-deaths
B.C.'s provincial health officer, Dr. Bonnie Henry during a press conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 649 ਮਾਮਲੇ ਰਿਪੋਰਟ ਹੋਏ ਹਨ।

13 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 200,898 ਤਕ ਪਹੁੰਚ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,109 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 5,106 ਤਕ ਪਹੁੰਚ ਗਈ ਹੈ।

ਕੁੱਲ 365 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 142 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਯਾਦ ਰਹੇ ਬੀ.ਸੀ. 'ਚ ਕੋਵਿਡ-19 ਦੇ ਰਿਪੋਰਟ ਹੋ ਰਹੇ ਮਾਮਲੇ ਕੱਲ ਹੀ 200,000 ਦਾ ਅੰਕੜਾ ਪਾਰ ਕਰ ਗਏ ਸਨ।

ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਲੋਕਾਂ 'ਚ ਵਾਇਰਸ ਦਾ ਫੈਲਾਅ

ਅੱਜ ਬੀ.ਸੀ. 'ਚ ਰਿਪੋਰਟ ਹੋਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ 14 ਅਕਤੂਬਰ ਤੋਂ 20 ਅਕਤੂਬਰ ਵਿਚਾਲੇ ਦੇ 4,480 ਮਾਮਲਿਆਂ 'ਚ 2,584 (57.7%) ਮਾਮਲੇ ਵੈਕਸੀਨ ਹਾਸਿਲ ਨਾ ਕਰਨ ਵਾਲੇ ਲੋਕਾਂ ਨਾਲ ਸੰਬੰਧਤ ਦੱਸੇ ਗਏ।

ਇਸੇ ਦਰਮਿਆਨ ਇੱਕ ਵੈਕਸੀਨ ਹਾਸਿਲ ਕਰਨ ਵਾਲੇ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 338 (7.5%) ਅਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ 1,558 (34.8%) ਦੱਸੀ ਗਈ ਹੈ।

ਇਸੇ ਦਰਮਿਆਨ 7 ਅਕਤੂਬਰ ਤੋਂ 20 ਅਕਤੂਬਰ ਵਿਚਾਲੇ ਹਸਪਤਾਲ 'ਚ ਦਾਖਿਲ ਹੋਣ ਵਾਲੇ ਕੋਵਿਡ-19 ਪੀੜਤਾਂ ਬਾਰੇ ਦੱਸਿਆ ਗਿਆ ਕਿ ਕੁੱਲ 452 ਦਾਖਲਿਆਂ 'ਚ 322 (71.2%) ਮਾਮਲੇ ਅਨਵੈਕਸੀਨੇਟਿਡ ਲੋਕਾਂ ਦੇ ਸਨ ਜਦਕਿ 26 (5.8%) ਮਾਮਲੇ ਇੱਕ ਵੈਕਸੀਨ ਹਾਸਿਲ ਕਰਨ ਵਾਲਿਆਂ ਦੇ ਸਨ।

ਇਸੇ ਦੌਰਾਨ 104 (23%) ਪੂਰੀ ਤਰ੍ਹਾਂ ਵੈਕਸੀਨੇਟਿਡ ਲੋਕਾਂ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ।

Latest news

downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
vancouver-mayor-ken-sim-seeks-public-safety-referendum
Punjabi

ਵੈਨਕੂਵਰ ਦੇ ਮੇਅਰ ਕੇਨ ਸਿਮ ਵੱਲੋਂ ਜਨਤਕ ਸੁਰੱਖਿਆ ’ਤੇ ਜਨਮਤ ਸੰਗ੍ਰਹਿ ਦੀ ਮੰਗ

ਵੈਨਕੂਵਰ ਦੇ ਮੇਅਰ ਕੇਨ ਸਿਮ ਨੇ ਅਕਤੂਬਰ ਮਹੀਨੇ ਹੋਣ ਵਾਲੀਆਂ ਮਿਊਂਸਪਲ ਚੋਣਾਂ ਦੇ ਨਾਲ ਹੀ ਜਨਤਕ ਸੁਰੱਖਿਆ ਦੇ ਮੁੱਦੇ ’ਤੇ ਜਨਮਤ ਸੰਗ੍ਰਹਿ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਉਹਨਾਂ ਪ੍ਰੀਮੀਅਰ ਡੇਵਿਡ ਈਬੀ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ​
highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link